ਚੰਡੀਗੜ੍ਹ 09 ਮਾਰਚ 2022: ਰੂਸ ਅਤੇ ਯੂਕਰੇਨ ਵਿਚਾਲੇ ਜੰਗ ਦਾ ਅੱਜ 14ਵਾਂ ਦਿਨ ਹੈ। 14 ਦਿਨਾਂ ਬਾਅਦ ਵੀ ਕੀਵ ਰੂਸੀ ਕਬਜ਼ੇ ਤੋਂ ਦੂਰ ਹੈ।ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨਰਮ ਹੁੰਦੇ ਨਜ਼ਰ ਆ ਰਹੇ ਹਨ। ਅਮਰੀਕੀ ਮੀਡੀਆ ਨੂੰ ਦਿੱਤੇ ਇੰਟਰਵਿਊ ‘ਚ ਇਹ ਸੰਕੇਤ ਦਿੱਤਾ ਗਿਆ ਹੈ। ਰੂਸ ਦੇ ਹਮਲਾਵਰ ਰਵੱਈਏ ਨੂੰ ਦੇਖਦੇ ਹੋਏ ਰਾਸ਼ਟਰਪਤੀ ਜ਼ੇਲੇਨਸਕੀ ਨੇ ਕਿਹਾ ਕਿ ਉਨ੍ਹਾਂ ਦਾ ਦੇਸ਼ ਨਾਟੋ ‘ਚ ਸ਼ਾਮਲ ਹੋਣ ‘ਤੇ ਜ਼ੋਰ ਨਹੀਂ ਦੇਵੇਗਾ। ਉਸਨੇ ਇਹ ਵੀ ਕਿਹਾ ਕਿ ਨਾਟੋ ਹੁਣ ਉਨ੍ਹਾਂ ਨੂੰ ਨਹੀਂ ਚਾਹੁੰਦਾ। ਰੂਸ ਵਾਰ-ਵਾਰ ਯੂਕਰੇਨ ਨੂੰ ਨਾਟੋ ਤੋਂ ਦੂਰੀ ਬਣਾਉਣ ਲਈ ਕਹਿ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਡੋਨੇਟਸਕ ਅਤੇ ਲੁਹਾਨਸਕ ਸਮਝੌਤਿਆਂ ‘ਤੇ ਵਿਚਾਰ ਕਰਨ ਦਾ ਵੀ ਸੰਕੇਤ ਦਿੱਤਾ ਹੈ।
ਇਨ੍ਹਾਂ ਦੋਵਾਂ ਦੇਸ਼ਾਂ ‘ਚ ਜੰਗ ਦੌਰਾਨ ਰੂਸ ‘ਤੇ ਕਈ ਪਾਬੰਦੀਆਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਸਪੱਸ਼ਟ ਕੀਤਾ ਹੈ ਕਿ ਅਮਰੀਕਾ ਰੂਸ ਤੋਂ ਕੱਚੇ ਤੇਲ ਅਤੇ ਗੈਸ ਦੇ ਆਯਾਤ ‘ਤੇ ਰੋਕ ਲਗਾ ਦਿੱਤੀ ਹੈ । ਇਸਦੇ ਨਾਲ ਹੀ ਪੈਪਸੀਕੋ ਨੇ ਵੀ ਰੂਸ ਵਿੱਚ ਉਤਪਾਦਨ ਅਤੇ ਵਿਕਰੀ ਬੰਦ ਕਰ ਦਿੱਤੀ ਹੈ।