Site icon TheUnmute.com

ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ 1 ਜੁਲਾਈ ਤੱਕ RDF ਫੰਡ ਜਾਰੀ ਕਰਨ ਦਾ ਅਲਟੀਮੇਟਮ

Punjab Police Amendment Bill 2023

ਚੰਡੀਗੜ੍ਹ, 20 ਜੂਨ 2023: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਜਾਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਸੱਦੇ ਜਾ ਰਹੇ ਇਜਲਾਸ ’ਤੇ ਉਠਾਏ ਸਵਾਲਾਂ ਦੇ ਜਵਾਬ ਦਿੱਤੇ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੂੰ 1 ਜੁਲਾਈ ਤੱਕ ਆਰ.ਡੀ.ਐਫ. ਫੰਡ (RDF funds)ਜਾਰੀ ਕਰਨ ਦਾ ਅਲਟੀਮੇਟਮ ਦਿੱਤਾ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰਾਜਪਾਲ ਕਹਿੰਦੇ ਹਨ ਕਿ ਵਿਸ਼ੇਸ਼ ਇਜਲਾਸ ਬੁਲਾਉਣ ਦੀ ਕੀ ਲੋੜ ਹੈ। ਉਨ੍ਹਾਂ ਨੂੰ ਚਿੱਠੀਆਂ ਲਿਖਣ ਤੋਂ ਸਿਵਾਏ ਕੁਝ ਕੰਮ ਨਹੀਂ। ਉਨ੍ਹਾਂ ਕਿਹਾ ਰਾਜਪਾਲ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਚਿੱਠੀਆਂ ਦਾ ਜਵਾਬ ਨਹੀਂ ਦਿੰਦੇ, ਬਹੁਤ ਦੇ ਜਵਾਬ ਵੀ ਦਿੱਤੇ ਜਾਂਦੇ ਹਨ ਅਤੇ ਕੁਝ ‘ਚ ਸਮਾਂ ਲੱਗਦਾ ਹੈ । ਆਰ.ਡੀ.ਐਫ. ਦਾ ਇਸ ਇਜਲਾਸ ਨਾਲ ਸੰਬੰਧ ਹੈ। ਰਾਜਪਾਲ ਦਾ ਫਰਜ਼ ਬਣਦਾ ਹੈ ਕਿ ਉਹ ਉੱਪਰ ਜਾ ਕੇ ਪੰਜਾਬ ਦੇ ਹੱਕ ਵਿੱਚ ਗੱਲ ਕਰਨ । ਪਰ ਰਾਜਪਾਲ ਇਸ ਦੇ ਉਲਟ ਕਰਦੇ ਹਨ |

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ 1 ਜੁਲਾਈ ਤੱਕ ਆਰਡੀਐਫ ਫੰਡ ਜਾਰੀ ਕਰਨ ਦਾ ਅਲਟੀਮੇਟਮ ਦਿੱਤਾ ਹੈ। ਇਸ ਤੋਂ ਬਾਅਦ ਸੂਬਾ ਸਰਕਾਰ ਕੇਂਦਰ ਖ਼ਿਲਾਫ਼ ਸੁਪਰੀਮ ਕੋਰਟ ਜਾਵੇਗੀ।ਰਾਜਪਾਲ ਹਰਿਆਣਾ ਦੇ ਕਾਲਜ ਦਾ ਨਾਂ ਪੰਜਾਬ ਯੂਨੀਵਰਸਿਟੀ ਵਿੱਚ ਜੋੜਨ ਦੀ ਗੱਲ ਕਰਦੇ ਹਨ। ਕੀ ਹੋ ਰਿਹਾ ਹੈ? ਰਾਜ ਭਵਨ ਸੱਤਾਧਾਰੀ ਪਾਰਟੀ ਦਾ ਦਫ਼ਤਰ ਬਣ ਗਿਆ ਹੈ। RDF ਦਾ ਪੈਸਾ ਸਾਡਾ ਆਪਣਾ ਹੈ। 3600 ਕਰੋੜ ਸਾਨੂ ਦਿੱਤਾ ਜਾਵੇ ਤਾਂ ਪੰਜਾਬ ਦੀਆਂ ਸੜਕਾਂ ਚਮਕਾ ਦਿੱਤੀਆਂ ਜਾਣਗੀਆਂ ।

Exit mobile version