July 3, 2024 3:43 am
S Jaishankar

ਸੰਯੁਕਤ ਰਾਸ਼ਟਰ ਨੂੰ ਭਾਰਤ ‘ਚ ਨਿਰਪੱਖ ਚੋਣਾਂ ਨੂੰ ਲੈ ਕੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ: ਐੱਸ ਜੈਸ਼ੰਕਰ

ਚੰਡੀਗੜ੍ਹ, 5 ਅਪ੍ਰੈਲ 2024: ਵਿਦੇਸ਼ ਮੰਤਰੀ ਐਸ ਜੈਸ਼ੰਕਰ (S Jaishankar) ਨੇ ਕਿਹਾ ਕਿ ਸੰਯੁਕਤ ਰਾਸ਼ਟਰ ਨੂੰ ਭਾਰਤ ਵਿੱਚ ਨਿਰਪੱਖ ਚੋਣਾਂ ਨੂੰ ਲੈ ਕੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ। ਵਿਦੇਸ਼ ਮੰਤਰੀ ਜੈਸ਼ੰਕਰ ਨੇ ਕੇਰਲ ਦੇ ਤਿਰੂਵਨੰਤਪੁਰਮ ਵਿੱਚ ਲੋਕ ਸਭਾ ਚੋਣਾਂ ਲਈ ਆਪਣੇ ਕੈਬਨਿਟ ਸਹਿਯੋਗੀ ਅਤੇ ਭਾਜਪਾ ਉਮੀਦਵਾਰ ਰਾਜੀਵ ਚੰਦਰਸ਼ੇਖਰ ਲਈ ਪ੍ਰਚਾਰ ਕਰਦੇ ਹੋਏ ਸੰਯੁਕਤ ਰਾਸ਼ਟਰ ਦੀ ਟਿੱਪਣੀ ਦਾ ਜਵਾਬ ਦਿੱਤਾ।

ਉਨ੍ਹਾਂ (S Jaishankar) ਨੇ ਕਿਹਾ, “ਭਾਰਤ ਵਿੱਚ ਚੋਣਾਂ ਕਿਵੇਂ ਹੋਣੀਆਂ ਚਾਹੀਦੀਆਂ ਹਨ, ਇਹ ਦੱਸਣ ਲਈ ਕਿਸੇ ਵੀ ਗਲੋਬਲ ਸੰਸਥਾ ਦੀ ਲੋੜ ਨਹੀਂ ਹੈ। ਮੇਰੇ ਨਾਲ ਭਾਰਤ ਦੇ ਲੋਕ ਹਨ। ਭਾਰਤ ਦੇ ਲੋਕ ਇਹ ਯਕੀਨੀ ਬਣਾਉਣਗੇ ਕਿ ਚੋਣਾਂ ਆਜ਼ਾਦ ਅਤੇ ਨਿਰਪੱਖ ਹੋਣ। ਇਸ ਲਈ ਇਸ ਬਾਰੇ ਕੋਈ ਚਿੰਤਾ ਨਾ ਕਰਨ ।

ਦਰਅਸਲ, 29 ਮਾਰਚ ਨੂੰ ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਦੇ ਬੁਲਾਰੇ ਸਟੀਫਨ ਦੁਜਾਰਿਕ ਨੇ ਕਿਹਾ ਸੀ, “ਸਾਨੂੰ ਉਮੀਦ ਹੈ ਕਿ ਭਾਰਤ ਵਿੱਚ ਹਰ ਕਿਸੇ ਦੇ ਅਧਿਕਾਰਾਂ ਦੀ ਰੱਖਿਆ ਕੀਤੀ ਜਾਵੇਗੀ। ਭਾਰਤ ਵਿੱਚ ਇਹ ਚੋਣਾਂ ਦਾ ਸਮਾਂ ਹੈ, ਇਸ ਲਈ ਸਾਰੇ ਨਾਗਰਿਕਾਂ ਨੂੰ ਨਿਰਪੱਖ ਮਾਹੌਲ ਵਿੱਚ ਵੋਟ ਪਾਉਣ ਦਾ ਮੌਕਾ ਮਿਲਣਾ ਚਾਹੀਦਾ ਹੈ।