Moga Deputy Mayor

ਮੋਗਾ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਸਰਬਸੰਮਤੀ ਨਾਲ ਚੋਣ

ਮੋਗਾ, 06 ਜੁਲਾਈ 2026: ਅੱਜ ਮੋਗਾ ਵਿਖੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਹੋਈ। ਜਿੱਥੇ, ਵਿਸ਼ੇਸ਼ ਤੌਰ ‘ਤੇ ਕੈਬਿਨਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਪਹੁੰਚੇ। ਇਸ ਦੌਰਾਨ ਮੋਗਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੀ ਮੌਜੂਦ ਰਹੇ।

ਇਸ ਮੌਕੇ ਤੇ ਜਾਣਕਾਰੀ ਦਿੰਦੇ ਹੋਏ ਕੈਬਨਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਅੱਜ ਸਰਬਸੰਮਤੀ ਨਾਲ ਮੋਗਾ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਕੀਤੀ ਗਈ। ਜਿਸ ‘ਚ ਰਕੇਸ਼ ਬਜਾਜ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਗੌਰਵ ਗਰਗ ਨੂੰ ਡਿਪਟੀ ਮੇਅਰ ਚੁਣਿਆ ਗਿਆ ਹੈ।

ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੇਅਰ, ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਸ਼ਹਿਰ ਦੇ ਕੰਮ ਤੇਜ਼ੀ ਨਾਲ ਕਰਵਾਏ ਜਾਣਗੇ, ਕਿਸੇ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਜਾਣਕਾਰੀ ਦਿੰਦੇ ਹੋਏ ਮੋਗਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਅੱਜ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਕੀਤੀ ਗਈ, ਜਿਸ ‘ਚ 36 ਕੌਂਸਲਰਾਂ ਵੱਲੋਂ ਆਪਣਾ ਸਹਿਯੋਗ ਦਿੱਤਾ ਗਿਆ।

Read More: ਚਰਨਜੀਤ ਚੰਨੀ ਸਾਡੇ ਸੀਨੀਅਰ ਆਗੂ, ਉਨ੍ਹਾਂ ਵੱਲੋਂ ਬੈਠਕਾਂ ਕਰਨ ਦਾ ਤਰੀਕਾ ਗਲਤ ਨਹੀਂ: ਰਾਜਾ ਵੜਿੰਗ

ਵਿਦੇਸ਼

Scroll to Top