ਸਵੀਪ ਗਤੀਵਿਧੀਆਂ ਅਧੀਨ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਨੌਜਵਾਨ ਵੋਟਰਾਂ

ਅਬੋਹਰ 26 ਅਪ੍ਰੈਲ 2024: ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ, ਏ ਡੀ ਸੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਬੋਹਰ -081 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਪੰਕਜ ਕੁਮਾਰ ਬਾਸਲ ਦੀ ਯੋਗ ਅਗਵਾਹੀ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਲਈ ਸ਼ਿਵ ਕੁਮਾਰ ਗੋਇਲ ਜਿਲ੍ਹਾ ਸਵੀਪ ਨੋਡਲ ਅਤੇ ਰਾਜਿੰਦਰ ਕੁਮਾਰ ਵਿਖੌਣਾ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਕਮ ਅਸਿਸਟੇਂਟ ਜ਼ਿਲ੍ਹਾ ਸਵੀਪ ਨੋਡਲ ਅਧਿਕਾਰੀ ਦੀ ਦੇਖਰੇਖ ਹੇਠ ਵੱਧ ਤੋਂ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਯਕੀਨੀ ਬਣਾਉਣ ਲਈ ਸਵੀਪ ਪ੍ਰੋਜੇਕਟ ਅਧੀਨ ਵੋਟਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।

ਅਬੋਹਰ 81 ਤੋਂ ਸਵੀਪ ਟੀਮ ਵਲੋਂ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਅਜਮਪਸ਼ਨ ਕਾਨਵੇਂਟ ਸਕੂਲ ਅਬੋਹਰ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰੀਆ। ਜਿਹਨਾਂ ਵਿਦਿਆਰਥੀਆਂ ਦੀਆਂ ਵੋਟਾਂ ਬਣੀਆਂ ਹਨ, ਉਹਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਆ ਗਿਆ ਅਤੇ ਆਪਣੇ ਮਾਪਿਆਂ ਅਤੇ ਰਿਸ਼ਤੇਦਾਰਾਂ ਨੂੰ ਵੀ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਜਾਗਰੁਕ ਕੀਤਾ ਗਿਆ।ਸਕੂਲ ਦੀ ਵਿਦਿਆਰਥਣ ਨੇ ਬਹੁਤ ਵਧੀਆ ਭਾਸ਼ਨ ਦਿੱਤਾ ਅਤੇ ਆਪਣੇ ਭਾਸ਼ਨ ਰਾਹੀਂ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਦੱਸਦੇ ਹੋਏ ਪ੍ਰੇਰਿਤ ਕੀਤਾ। ਇਸ ਮੌਕੇ ਬੀ ਪੀ ਉ ਕਮ ਨੋਡਲ ਅਫਸਰ ਸਵੀਪ ਅਜੈ ਛਾਬੜਾ,ਬੀ ਪੀ ਉ ਭਾਲਾ ਰਾਮ, ਕਰਨ ਕੁਮਾਰ, ਰਾਕੇਸ਼ ਕੁਮਾਰ ਗਿਰਧਰ,ਅਤੇ ਹੋਰ ਸਟਾਫ ਵੀ ਮੌਜੂਦ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।