ਐੱਸ.ਏ.ਐੱਸ.ਨਗਰ, 17 ਨਵੰਬਰ 2023: 67ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 (Cricket Under-19) ਲੜਕੇ/ਲੜਕੀਆਂ ਦੇ ਸੂਬਾਈ ਮੁਕਾਬਲੇ 20 ਨਵੰਬਰ ਤੋਂ 24 ਨਵੰਬਰ ਤੱਕ ਚੈਂਪੀਅਨਜ਼ ਕ੍ਰਿਕਟ ਅਕੈਡਮੀ ਚੱਪੜਚਿੜੀ ਵਿਖੇ ਹੋ ਰਹੇ ਹਨ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਗਿੰਨੀ ਦੁੱਗਲ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ 23 ਜ਼ਿਲ੍ਹਿਆ ਦੇ ਲੜਕੇ-ਲੜਕੀਆਂ ਦੀਆਂ ਟੀਮਾਂ ਹਿੱਸਾ ਲੈ ਰਹੀਆਂ ਹਨ, ਜਿਸ ਵਿੱਚ ਕਰੀਬ 600 ਖਿਡਾਰੀ ਭਾਗ ਲੈਣਗੇ। ਉਨ੍ਹਾਂ ਨੇ ਦੱਸਿਆ ਕਿ ਟੂਰਨਾਮੈਂਟ ਨੂੰ ਲੈ ਕੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।