Site icon TheUnmute.com

ਆਯੂਸ਼ਮਾਨ ਭਾਰਤ ਸਕੀਮ ਤਹਿਤ PGIMER ‘ਚ ਪੰਜਾਬ ਦੇ ਮਰੀਜ਼ਾਂ ਦਾ ਇਲਾਜ ਮੁੜ ਸ਼ੁਰੂ

PGIMER

ਚੰਡੀਗੜ੍ਹ 06 ਅਗਸਤ 2022: ਪੀਜੀਆਈਐਮਈਆਰ (PGIMER), ਚੰਡੀਗੜ੍ਹ ਨੇ ਆਯੂਸ਼ਮਾਨ ਸਕੀਮ ਦੇ ਤਹਿਤ ਪੰਜਾਬ ਦੇ ਮਰੀਜ਼ਾਂ ਦਾ ਬੰਦ ਕੀਤਾ ਗਿਆ ਇਲਾਜ ਮੁੜ ਤੋਂ ਸ਼ੁਰੂ ਕਰ ਦਿੱਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕੁਮਾਰ ਗੌਰਵ ਧਵਨ, ਡਿਪਟੀ ਡਾਇਰੈਕਟਰ (ਪ੍ਰਸ਼ਾਸਨ) ਅਤੇ ਅਧਿਕਾਰਤ ਬੁਲਾਰੇ, ਪੀਜੀਆਈਐਮਈਆਰ ਨੇ ਕਿਹਾ ਕਿ ਸਕੱਤਰ ਸਿਹਤ, ਪੰਜਾਬ ਸਰਕਾਰ ਵੱਲੋਂ ਇੱਕ ਪੱਤਰ ਪ੍ਰਾਪਤ ਹੋਇਆ ਹੈ, ਜਿਸ ‘ਚ ਅਗਲੇ ਕੁਝ ਦਿਨਾਂ ਵਿੱਚ ਸਾਰੇ ਬਕਾਇਆ ਕਲੀਅਰ ਕਰ ਦਿੱਤੇ ਜਾਣਗੇ |

ਉਨ੍ਹਾਂ ਕਿਹਾ ਕਿ ਪੀਜੀਆਈਐਮਈਆਰ (PGIMER) ਨੇ ਇਹ ਫੈਸਲਾ ਪ੍ਰਧਾਨ ਮੰਤਰੀ ਅਤੇ ਕੇਂਦਰੀ ਸਿਹਤ ਮੰਤਰੀ ਦੇ ਦਫਤਰਾਂ ਤੋਂ ਪ੍ਰੋਗਰਾਮ ਨੂੰ ਦੁਬਾਰਾ ਸ਼ੁਰੂ ਕਰਨ ਦੇ ਨਿਰਦੇਸ਼ਾਂ ‘ਤੇ ਲਿਆ ਹੈ ਤਾਂ ਜੋ ਮਰੀਜ਼ਾਂ ਨੂੰ ਮੁਸ਼ਕਲਾਂ ਨਾ ਹੋਵੇ । ਦੱਸਿਆ ਜਾ ਰਿਹਾ ਹੈ ਕਿ ਵਿੱਤ ਵਿਭਾਗ ਨੇ ਸਿਧਾਂਤਕ ਤੌਰ ‘ਤੇ 300 ਕਰੋੜ ਰੁਪਏ ਮਨਜ਼ੂਰ ਕੀਤੇ ਹਨ।

Exit mobile version