ਚੰਡੀਗੜ੍ਹ 25 ਅਗਸਤ 2025: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ‘ਤੇ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ (sri anandpur sahib) ਹਲਕੇ ਤੋਂ ਵਿਧਾਇਕ . ਹਰਜੋਤ ਸਿੰਘ ਬੈਂਸ ਨੇ ਗੁਰਦੁਆਰਾ ਸਾਹਿਬ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਜਿਸ ਪਵਿੱਤਰ ਅਸਥਾਨ ਉੱਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ, ਤੱਕ ਸ਼ਾਨਦਾਰ ਹੈਰੀਟੇਜ ਸਟ੍ਰੀਟ ਬਣਾਉਣ ਦਾ ਐਲਾਨ ਕੀਤਾ ਹੈ।
ਦੱਸ ਦੇਈਏ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ (prkash purab) ਦੇ ਸ਼ੁਭ ਮੌਕੇ ‘ਤੇ ਦੁਨੀਆ ਭਰ ਵਿੱਚ ਵਸਦੀ ਸਿੱਖ ਸੰਗਤ ਨੂੰ ਨਿੱਘੀ ਵਧਾਈ ਦਿੰਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਹੈਰੀਟੇਜ ਸਟ੍ਰੀਟ ਪ੍ਰੋਜੈਕਟ ਦਾ ਉਦੇਸ਼ ਇਸ ਪਵਿੱਤਰ ਰਸਤੇ ਨੂੰ ਸੰਗਮਰਮਰ ਦੀ ਸੁੰਦਰ ਨਕਾਸ਼ੀ, ਸਹੁਜਮਈ ਢੰਗ ਨਾਲ ਫੁੱਲ-ਬੂਟੇ ਲਗਾ ਕੇ ਸਜਾਉਣ ਤੋਂ ਇਲਾਵਾ ਮਨਮੋਹਕ ਰੌਸ਼ਨੀ ਦੇ ਪ੍ਰਬੰਧਾਂ ਨਾਲ ਗੁਰੂ ਘਰ ਆਉਣ ਵਾਲੀ ਸੰਗਤ ਨੂੰ ਸ਼ਾਂਤਮਈ ਅਧਿਆਤਮਿਕ ਮਾਹੌਲ ਪ੍ਰਦਾਨ ਕਰਨਾ ਹੈ।
ਉਥੇ ਹੀ ਇਸ ਅਹਿਮ ਪ੍ਰੋਜੈਕਟ ਬਾਰੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਪਹਿਲੇ ਪੜਾਅ ਤਹਿਤ 25 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਇਸ ਰਸਤੇ ਨੂੰ ਪੈਦਲ ਸ਼ਰਧਾਲੂਆਂ ਲਈ ਇੱਕ ਸ਼ਾਂਤ ਤੇ ਵਧੇਰੇ ਅਨੁਕੂਲ ਜ਼ੋਨ ਵਿੱਚ ਬਦਲਿਆ ਜਾਵੇਗਾ, ਜੋ ਵਾਹਨਾਂ ਦੀ ਆਵਾਜਾਈ ਤੋਂ ਪੂਰੀ ਤਰ੍ਹਾਂ ਮੁਕਤ ਹੋਵੇਗਾ। ਇਸ ਨਾਲ ਸ਼ਰਧਾਲੂ ਸ਼ਾਂਤੀ ਅਤੇ ਸ਼ਰਧਾ ਨਾਲ ਇਸ ਪਵਿੱਤਰ ਮਾਰਗ ਦਾ ਸਫ਼ਰ ਤੈਅ ਕਰਨਗੇ। ਇਸ ਤੋਂ ਇਲਾਵਾ ਤਖ਼ਤ ਸਾਹਿਬ ਨੂੰ ਜਾਣ ਵਾਲੀਆਂ ਪੌੜੀਆਂ ਨੂੰ ਸ਼ਾਨਦਾਰ ਸੰਗਮਰਮਰ ਅਤੇ ਮਨਮੋਹਕ ਡਿਜ਼ਾਈਨ ਨਾਲ ਨਵਾਂ ਰੂਪ ਦਿੱਤਾ ਜਾਵੇਗਾ, ਜੋ ਇਸ ਅਸਥਾਨ ਦੇ ਅਧਿਆਤਮਕ ਮਾਹੌਲ ਵਿੱਚ ਨਵਾਂ ਰੰਗ ਭਰੇਗਾ।
Read More: ਹਮਲੇ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਸ੍ਰੀ ਕੇਸਗੜ੍ਹ ਸਾਹਿਬ ਪਹੁੰਚੇ, ਪਹਿਹੇਦਾਰੀ ਦੀ ਕਰ ਰਹੇ ਸੇਵਾ




