ਹਰਿਆਣਾ, 30 ਜੁਲਾਈ 2025: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲੇ ਪ੍ਰਧਾਨ ਮੰਤਰੀ ਹਨ | ਜਿਨ੍ਹਾਂ ਦੀ ਅਗਵਾਈ ਹੇਠ ਦੇਸ਼ ਤੇਜ਼ੀ ਨਾਲ ਵਿਕਸਤ ਰਾਸ਼ਟਰ ਬਣਨ ਵੱਲ ਵਧ ਰਿਹਾ ਹੈ। ਕੇਂਦਰ ਸਰਕਾਰ ਨੇ ਦੇਸ਼ ਦੇ ਹਰ ਵਰਗ ਲਈ ਨੀਤੀਆਂ ਬਣਾਉਣ ਦੇ ਨਾਲ-ਨਾਲ ਸੱਭਿਆਚਾਰ ਅਤੇ ਪਰੰਪਰਾਵਾਂ ਨੂੰ ਸੁਰੱਖਿਅਤ ਰੱਖਣ ਸਮੇਤ ਹਰ ਖੇਤਰ ਨੂੰ ਮਜ਼ਬੂਤ ਕਰਨ ਲਈ ਕੰਮ ਕੀਤਾ ਹੈ। ਦੇਸ਼ ਦੀ ਅਰਥਵਿਵਸਥਾ 11ਵੇਂ ਸਥਾਨ ਤੋਂ ਚੌਥੇ ਸਥਾਨ ‘ਤੇ ਪਹੁੰਚ ਗਈ ਹੈ, ਅਤੇ ਪਿਛਲੇ 11 ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਂ ਮਿਲੀਆਂ ਹਨ।
ਮੁੱਖ ਮੰਤਰੀ ਬੁੱਧਵਾਰ ਨੂੰ ਕੁਰੂਕਸ਼ੇਤਰ ਜ਼ਿਲ੍ਹੇ ਦੇ ਪਿਹੋਵਾ ਦੇ ਅਰੁਣਾਏ ਪਿੰਡ ‘ਚ ਸੰਗਮੇਸ਼ਵਰ ਮਹਾਦੇਵ ਮੰਦਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਤੋਂ ਪਹਿਲਾਂ, ਮੁੱਖ ਮੰਤਰੀ ਨੇ ਸੰਗਮੇਸ਼ਵਰ ਮਹਾਦੇਵ ਮੰਦਿਰ ਵਿਖੇ ਮੰਤਰਾਂ ਦੇ ਜਾਪ ਦੌਰਾਨ ਜਲਭਿਸ਼ੇਕ ਕੀਤਾ ਅਤੇ ਸੂਬੇ ਦੇ ਲੋਕਾਂ ਦੀ ਚੰਗੀ ਸਿਹਤ ਅਤੇ ਸੂਬੇ ਦੀ ਤਰੱਕੀ ਲਈ ਪ੍ਰਾਰਥਨਾ ਕੀਤੀ। ਇਸ ਤੋਂ ਬਾਅਦ, ਉਹ ਮੰਦਿਰ ਦੇ ਦਰਸ਼ਨ ਕਰਨ ਗਏ। ਇਸ ਦੌਰਾਨ, ਮੁੱਖ ਮੰਤਰੀ ਨੇ ਮੰਦਰ ਪਰਿਸਰ ‘ਚ ਇੱਕ ਪੌਦਾ ਵੀ ਲਗਾਇਆ। ਮਹੰਤ ਵਿਸ਼ਵਨਾਥ ਗਿਰੀ ਨੇ ਮੁੱਖ ਮੰਤਰੀ ਨੂੰ ਰੁਦਰਕਸ਼ ਦੀ ਮਾਲਾ ਅਤੇ ਪਟਕਾ ਲਗਾ ਕੇ ਅਸ਼ੀਰਵਾਦ ਦਿੱਤਾ।
ਆਪਰੇਸ਼ਨ ਸੰਧੂਰ ਅਤੇ ਆਪਰੇਸ਼ਨ ਮਹਾਦੇਵ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦੇ ਹੋਏ, ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਨੇ ਤਾੜੀਆਂ ਬਟੋਰਨ ਲਈ ਸੰਸਦ ਨੂੰ ਰੋਕਣ ਅਤੇ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ, ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਸੈਸ਼ਨ ਦੌਰਾਨ ਸੱਚਾਈ ਦੇਸ਼ ਦੇ ਸਾਹਮਣੇ ਰੱਖੀ ਅਤੇ ਨਿਰਦੋਸ਼ ਲੋਕਾਂ ਨੂੰ ਗੋਲੀ ਮਾਰਨ ਵਾਲੇ ਅੱ.ਤ.ਵਾ.ਦੀਆਂ ਨੂੰ ਤਬਾਹ ਕਰਨ ਦਾ ਕੰਮ ਕੀਤਾ।
Read More: CM ਸੈਣੀ ਦੀ ਸਰਕਾਰ ਨੂੰ ਹੋ ਗਏ 9 ਮਹੀਨੇ, ਵਿਧਾਇਕ ਦਲ ਦੀ ਮੀਟਿੰਗ ਬੁਲਾਈ