ਚੰਡੀਗੜ੍ਹ: 11 ਜੁਲਾਈ 2023: ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ (Tarun Chugh) ਨੇ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਵਜੋਂ ਅਹੁਦਾ ਸੰਭਾਲਣ ‘ਤੇ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਮੀਡੀਆ ਵਿੱਚ ਬਿਆਨ ਜਾਰੀ ਕਰਦਿਆਂ ਤਰੁਣ ਚੁੱਘ ਨੇ ਕਿਹਾ ਕਿ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਵਜੋਂ ਅਹੁਦਾ ਸੰਭਾਲਣ ‘ਤੇ ਬਹੁਤ-ਬਹੁਤ ਸ਼ੁੱਭਕਾਮਨਾਵਾਂ, ਯਕੀਨੀ ਤੌਰ ‘ਤੇ ਸੁਨੀਲ ਜਾਖੜ ਦਾ ਕੁਸ਼ਲ ਸਿਆਸੀ ਤਜ਼ਰਬਾ ਪੰਜਾਬ ਭਾਜਪਾ ਨੂੰ ਨਵੀਂ ਊਰਜਾ ਦੇਵੇਗਾ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਭਾਜਪਾ ਪੂਰੀ ਮਜ਼ਬੂਤੀ ਨਾਲ ਉਤਰੇਗੀ |
ਤਰੁਣ ਚੁੱਘ (Tarun Chugh) ਨੇ ਕਿਹਾ ਕਿ ਇਸ ਤੋਂ ਪਹਿਲਾਂ ਭਾਜਪਾ ਦੇ ਸੂਬਾ ਪ੍ਰਧਾਨਾਂ ਨੇ ਪਾਰਟੀ ਲਈ ਵਧੀਆ ਕੰਮ ਕੀਤਾ ਹੈ, ਜਿਸ ਕਾਰਨ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ। ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਖਾਸ ਕਰਕੇ ਕਿਸਾਨ ਅੰਦੋਲਨ ਦੌਰਾਨ ਪਾਰਟੀ ਨੂੰ ਸੰਗਠਿਤ ਅਤੇ ਸਰਗਰਮ ਰੱਖਣ ਲਈ ਦਿੱਤਾ ਯੋਗਦਾਨ ਭੁਲਾਇਆ ਨਹੀਂ ਜਾ ਸਕਦਾ |
ਤਰੁਣ ਚੁੱਘ ਨੇ ਭਰੋਸਾ ਜਤਾਇਆ ਕਿ ਪਾਰਟੀ ਨਵੀਂ ਊਰਜਾ ਨਾਲ ਭਰੀ ਹੋਈ ਹੈ ਅਤੇ ਭਾਜਪਾ ਪੰਜਾਬ ਵਿਚ ਜ਼ਮੀਨੀ ਪੱਧਰ ‘ਤੇ ਮਜ਼ਬੂਤ ਹੋ ਰਹੀ ਹੈ। ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿੱਚ ਪਾਰਟੀ ਆਉਣ ਵਾਲੀਆਂ ਚੋਣਾਂ ਵਿੱਚ ਬਿਹਤਰ ਪ੍ਰਦਰਸ਼ਨ ਕਰੇਗੀ।