Site icon TheUnmute.com

ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਲਈ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਵੋਟ ਦੀ ਮਹੱਤਤਾ

ਅਬੋਹਰ 24 ਅਪ੍ਰੈਲ 2024: ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ, ਏ ਡੀ ਸੀ  ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਬੋਹਰ -081 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਪੰਕਜ ਕੁਮਾਰ ਬਾਸਲ ਦੀ ਯੋਗ ਅਗਵਾਹੀ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਲਈ ਸ਼ਿਵ ਕੁਮਾਰ ਗੋਇਲ ਜ਼ਿਲ੍ਹਾ ਸਵੀਪ ਨੋਡਲ ਅਤੇ ਰਾਜਿੰਦਰ ਕੁਮਾਰ ਵਿਖੌਣਾ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਕਮ ਅਸਿਸਟੇਂਟ ਜ਼ਿਲ੍ਹਾ ਸਵੀਪ ਨੋਡਲ ਅਫਸਰ ਦੀ ਦੇਖਰੇਖ ਹੇਠ ਵੱਧ ਤੋਂ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਯਕੀਨੀ ਬਣਾਉਣ ਲਈ ਸਵੀਪ ਪ੍ਰੋਜੇਕਟ ਅਧੀਨ ਵੋਟਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।

ਅਬੋਹਰ 81 ਤੋਂ ਸਵੀਪ ਟੀਮ ਵਲੋਂ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਡੀਏਵੀ ਕਾਲਜ ਆਫ਼ ਐਜੂਕੇਸ਼ਨ ਅਬੋਹਰ ਵਿੱਚ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਅਤੇ ਆਉਣ ਵਾਲੀਆਂ ਲੋਕਸਭਾ ਚੋਣਾਂ 2024 ਵਿੱਚ ਵੱਧ–ਚੜ੍ਹ ਕੇ ਭਾਗ ਲੈਣ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਆ ਕੀਤਾ ਗਿਆ। ਇਸ ਮੌਕੇ ਬੀ ਪੀ ਉ ਕਮ ਨੋਡਲ ਅਫਸਰ ਸਵੀਪ ਅਜੈ ਛਾਬੜਾ, ਬੀ ਪੀ ਉ ਸ਼੍ਰੀ ਭਾਲਾ ਰਾਮ, ਰਾਕੇਸ਼ ਕੁਮਾਰ ਗਿਰਧਰ , ਕਰਨ ਕੁਮਾਰ ਅਤੇ ਹੋਰ ਸਟਾਫ ਵੀ ਮੌਜੂਦ ਸੀ।

 

Exit mobile version