June 30, 2024 8:32 pm
ਵੋਟਰ

ਸਵੀਪ ਪ੍ਰੋਜੈਕਟ ਅਧੀਨ ਵੱਖ-ਵੱਖ ਐਜੂਕੇਸ਼ਨ ਕਾਲਜਾਂ ‘ਚ ਵੋਟਰਾਂ ਨੂੰ ਪ੍ਰੇਰਿਆ ਅਤੇ ਵੋਟਰ ਹਸਤਾਖ਼ਰ ਮੁਹਿੰਮ ਚਲਾਈ

ਫਾਜ਼ਿਲਕਾ 09 ਅਪ੍ਰੈਲ 2024: ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਸੇਨੂੰ ਦੁੱਗਲ, ਏ ਡੀ ਸੀ ਰਾਕੇਸ਼ ਕੁਮਾਰ ਪੋਪਲੀ ਅਤੇ ਡੀ ਈ ਓ ਸ਼ਿਵ ਕੁਮਾਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਫਾਜ਼ਿਲਕਾ -80 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਵਿਪਨ ਭੰਡਾਰੀ ਦੀ ਯੋਗ ਅਗਵਾਹੀ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਵੋਟਰ ਜਾਗਰੂਕਤਾ ਫੈਲਾਈ ਜਾ ਰਹੀ ਹੈ।

ਫਾਜ਼ਿਲਕਾ ਦੀ ਟੀਮ ਸਵੀਪ ਦੁਆਰਾ ਲੋਕ ਸਭਾ ਚੋਣਾਂ 2024 ਲਈ ਵੋਟਰ ਜਾਗਰੁਕਤਾ ਕੈਂਪ ਦਾ ਆਯੋਜਨ ਟੀਮ ਇੰਚਾਰਜ ਸਤਿੰਦਰ ਬੱਤਰਾ ਹੈੱਡਮਾਸਟਰ ਦੀ ਅਗਵਾਈ ਹੇਠ ਗੁਰਦੇਵ ਸਿੰਘ, ਸੁਰਿੰਦਰ ਸਿੰਘ ਅਤੇ ਕਰਨ ਕੁਮਾਰ ਦੇ ਸਹਿਯੋਗ ਨਾਲ ਜੋਤੀ ਬੀ. ਐਡ. ਕਾਲਜ ਰਾਮਪੁਰਾ ਅਤੇ ਡੀ. ਏ. ਵੀ. ਐਜੂਕੇਸ਼ਨ ਕਾਲਜ ਫਾਜ਼ਿਲਕਾ ਵਿਖੇ ਕੀਤਾ ਗਿਆ।

ਇਸ ਮੌਕੇ ਟੀਮ ਦੁਆਰਾ ਦੋਨਾਂ ਕਾਲਜਾਂ ਦੇ ਪ੍ਰਿੰਸੀਪਲ ਅਨੁਰਾਗ ਅਸੀਜਾ ਅਤੇ ਸ਼੍ਰੀਮਤੀ ਅਨੀਤਾ ਅਰੋੜਾ ਦੇ ਸਹਿਯੋਗ ਨਾਲ, ਉਹਨਾਂ ਦੇ ਸਟਾਫ਼ ਦੀ ਹਾਜ਼ਰੀ ਵਿੱਚ ਵਿਦਿਆਰਥੀਆਂ ਨੂੰ ਲੋਕਸਭਾ ਚੋਣਾਂ 2024 ਲਈ ਜਾਗਰੂਕ ਕੀਤਾ ਗਿਆ। ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਆ ਗਿਆ ਅਤੇ ਵੋਟਰ ਪ੍ਰਣ ਤੇ ਹਸਤਾਖ਼ਰ ਕਰਵਾਏ ਗਏ |