ਜਲਾਲਾਬਾਦ 05 ਅਪ੍ਰੈਲ 2024: ਆਗਾਮੀ ਲੋਕ ਸਭਾ ਚੋਣਾਂ 2024 ਨੂੰ ਦੇਖਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ, ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ ਅਤੇ ਡੀ ਈ ਓ ਸ਼ਿਵ ਕੁਮਾਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਲਾਲਾਬਾਦ -079 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸ. ਬਲਕਰਨ ਸਿੰਘ ਦੀ ਯੋਗ ਅਗਵਾਹੀ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਲਈ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।
ਸ਼ਿਵ ਕੁਮਾਰ ਗੋਇਲ ਜਿਲ੍ਹਾ ਸਵੀਪ ਨੋਡਲ ਅਤੇ ਰਾਜਿੰਦਰ ਕੁਮਾਰ ਵਿਖੌਣਾ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਕਮ ਅਸਿਸਟੇਂਟ ਜ਼ਿਲ੍ਹਾ ਸਵੀਪ ਨੋਡਲ ਅਧਿਕਾਰੀ ਅਤੇ ਜਲਾਲਾਬਾਦ -079 ਤੋਂ ਸਵੀਪ ਟੀਮ ਵਲੋਂ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਜਲਾਲਾਬਾਦ ਦੇ ਵੱਖ ਵੱਖ ਸਕੂਲਾ ਚ ਜਾਗਰੂਕ ਮੁਹਿੰਮ ਚਲਾਈ ਗਈ।
ਇਸ ਮੌਕੇ ਸਵੀਪ ਟੀਮ ਵਿਚ ਅਮਰਦੀਪ, ਹੁਸ਼ਿਆਰ ਦਰਗਨ, ਸਤਨਾਮ ਸਿੰਘ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਵੋਟਾਂ ਪ੍ਰਤੀ ਸਾਨੂੰ ਜਾਗਰੂਕ ਹੋਣਾ ਚਾਹੀਦਾ ਹੈ ਤੇ ਆਪਣੀ ਕੀਮਤੀ ਵੋਟ ਦੇ ਅਧਿਕਾਰ ਦੀ ਵਰਤੋਂ ਜਰੂਰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਡੀ ਇਕ-ਇਕ ਵੋਟ ਨਾਲ ਸਰਕਾਰ ਬਣਦੀ ਹੈ ਤੇ ਹਰ ਇਕ ਨੂੰ ਵੋਟ ਦਾ ਮਹੱਤਵ ਸਮਝਦਿਆਂ ਇਸ ਤਿਉਹਾਰ ਵਿਚ ਵੱਧ ਚੜ ਕੇ ਹਿਸਾ ਲੈਣਾ ਚਾਹੀਦਾ ਹੈ। ਇਸ ਮੌਕੇ ਚੋਣ ਸੈਲ ਇੰਚਾਰਜ ਅਤੇ ਦਫਤਰੀ ਟੀਮ ਸੁਖਵਿੰਦਰ ਸਿੰਘ, ਸੁਰਿੰਦਰ ਛਿੰਦਾ ਆਦਿ ਵੱਲੋਂ ਸਹਿਯੋਗ ਦਿੱਤਾ ਗਿਆ।