ਕੱਚੇ ਮੁਲਾਜ਼ਮਾਂ

ਬੇਰੁਜ਼ਗਾਰ ਤੇ ਕੱਚੇ ਮੁਲਾਜ਼ਮਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਖ਼ਿਲਾਫ ਕੀਤੀ ਨਾਅਰੇਬਾਜ਼ੀ

ਚੰਡੀਗੜ੍ਹ 28 ਜੁਲਾਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮਲੋਟ ਬਲਾਕ ਲੰਬੀ ਦੇ ਮੀਂਹ ਪ੍ਰਭਾਵਿਤ ਪਿੰਡਾਂ ਦੇ ਵਿੱਚ ਦੌਰਾ ਕਰਨ ਲਈ ਪਹੁੰਚੇ | ਮੁੱਖ ਮੰਤਰੀ ਨੇ ਭਾਰੀ ਮੀਂਹ ਕਾਰਨ ਪ੍ਰਭਾਵਿਤ ਹੋਏ ਕਿਸਾਨਾਂ ਦੇ ਨਾਲ ਗੱਲਬਾਤ ਕੀਤੀ ਅਤੇ ਸੰਬੋਧਨ ਕਰਦਿਆਂ ਕਿਹਾ ਕਿ ਕੁਦਰਤੀ ਮਾਰ ਝੱਲ ਰਹੇ ਕਿਸਾਨਾਂ ਨੂੰ ਬਿਲਕੁਲ ਵੀ ਚਿੰਤਾ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕੋਲ ਪ੍ਰਭਾਵਿਤ ਕਿਸਾਨਾਂ ਦੀਆਂ ਅਰਜ਼ੀਆਂ ਪਹੁੰਚ ਗਈਆਂ ਹਨ | ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ‘ਚ ਗਿਰਦਾਵਰੀ ਕਰਕੇ ਕਿਸਾਨਾਂ ਦਾ ਬਣਦਾ ਹੱਕ ਦਿੱਤਾ ਜਾਵੇਗਾ।

ਉਥੇ ਹੀ ਮੁੱਖ ਮੰਤਰੀ ਦਾ ਪ੍ਰੋਗਰਾਮ ਖਤਮ ਹੋਣ ਤੋਂ ਬਾਅਦ ਬੇਰੁਜ਼ਗਾਰ ਅਤੇ ਕੱਚੇ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ । ਬੇਸ਼ੱਕ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਬੇਰੁਜ਼ਗਾਰ ਤੇ ਕੱਚੇ ਕਾਮਿਆਂ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਾਉਣ ਦੀ ਗੱਲ ਕਹੀ ਸੀ ਧਾਰਮਿਕ ਸਮਾਗਮ ਖ਼ਤਮ ਹੁੰਦੇ ਹੀ ਭਗਵੰਤ ਸਿੰਘ ਮਾਨ ਨਾਲ ਨਹੀਂ ਮਿਲਣ ਦਿੱਤਾ ਗਿਆ। ਜਿਸਦੇ ਚੱਲਦੇ ਨਿਰਾਸ਼ ਬੇਰੁਜ਼ਗਾਰ ਤੇ ਕੱਚੇ ਕਾਮਿਆਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ |

Scroll to Top