ਚੰਡੀਗੜ੍ਹ, 18 ਜੂਨ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੂਬੇ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਸਾਰੇ ਜ਼ਿਲ੍ਹਾ ਕਮਿਸ਼ਨਰਾਂ, ਆਈਜੀ, ਡੀਆਈਜੀ ਅਤੇ ਐਸਐਸਪੀ ਰੈਂਕ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ ਤੋਂ ਬਾਅਦ ਹੁਣ ਪੁਲਿਸ ਹਰਕਤ ਵਿੱਚ ਆ ਗਈ ਹੈ।
ਜਲੰਧਰ ਦੇ ਪੁਲਿਸ ਕਮਿਸ਼ਨਰ (Jalandhar police commissioner) ਸਵਪਨ ਸ਼ਰਮਾ ਨੇ ਅੱਜ ਸਵੇਰੇ ਖੁਦ ਫੀਲਡ ਵਿੱਚ ਜਾ ਕੇ ਥਾਣਿਆਂ ਦਾ ਮੁਆਇਨਾ ਕੀਤਾ। ਇਸ ਦੌਰਾਨ ਉਨ੍ਹਾਂ ਥਾਣਾ ਪੱਧਰ ‘ਤੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੇ ਕੰਮਕਾਜ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਕਈ ਥਾਵਾਂ ‘ਤੇ ਸੁਧਾਰ ਕਰਨ ਲਈ ਕਿਹਾ |
ਇਸ ਮੌਕੇ ਪੁਲੀਸ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਵਿੱਚ ਚੰਗੀ ਪੁਲਿਸਿੰਗ ਲਈ ਅਜਿਹਾ ਕੀਤਾ ਜਾ ਰਿਹਾ ਹੈ, ਤਾਂ ਜੋ ਕਰਮਚਾਰੀ ਅਤੇ ਅਧਿਕਾਰੀ ਹਰ ਸਮੇਂ ਸੁਚੇਤ ਰਹਿਣ। ਉਨ੍ਹਾਂ ਕਿਹਾ ਕਿ ਇਹ ਰੋਜ਼ਾਨਾ ਚੈਕਿੰਗ ਸੀ। ਜਿੱਥੇ ਮੈਂ ਥਾਣੇ ਦਾ ਰਿਕਾਰਡ ਚੈੱਕ ਕੀਤਾ। ਥਾਣੇ ਵਿੱਚ ਕਈ ਵਾਹਨ ਖੜ੍ਹੇ ਸਨ, ਜਿਨ੍ਹਾਂ ਨੂੰ ਮੈਂ ਸਾਫ਼ ਕਰਨ ਦੇ ਹੁਕਮ ਦਿੱਤੇ ਹਨ। ਮੈਂ ਅੱਜ ਤੋਂ ਹੀ ਇਸ ‘ਤੇ ਕੰਮ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਹਨ।