Site icon TheUnmute.com

MLA ਲਖਵੀਰ ਰਾਏ ਵੱਲੋਂ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਦਾ ਅਚਨਚੇਤ ਦੌਰਾ

Fatehgarh Sahib

ਫਤਿਹਗੜ੍ਹ ਸਾਹਿਬ, 05 ਜੂਨ 2023: ਵਿਧਾਇਕ ਲਖਵੀਰ ਸਿੰਘ ਰਾਏ ਵੱਲੋਂ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ (Fatehgarh Sahib) ਦਾ ਅਚਨਚੇਤ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਮਰੀਜ਼ਾਂ ਦਾ ਹਾਲ ਚਾਲ ਜਾਣਿਆ, ਉਥੇ ਹੀ ਡਾਕਟਰਾਂ ਦੀ ਸਮਾਂ ਸਾਰਣੀ ਦੀ ਜਾਣਕਾਰੀ ਲਈ। ਵਿਧਾਇਕ ਵੱਲੋਂ ਰੈਫ਼ਰ ਕੇਸਾਂ ਨੂੰ ਧਿਆਨ ਵਿੱਚ ਰੱਖਦਿਆਂ ਡਾਕਟਰਾਂ ਨੂੰ ਸਖਤ ਆਦੇਸ਼ ਜਾਰੀ ਕੀਤੇ ਗਏ। ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਦੀ ਟੀਮ ਵੱਲੋਂ ਸੁਧਾਰ ਕਰਨ ਦਾ ਭਰੋਸਾ ਦਿੱਤਾ ਗਿਆ।

ਇਸ ਮੌਕੇ ਵਿਧਾਇਕ ਲਖਵੀਰ ਸਿੰਘ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਉਨ੍ਹਾਂ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਮਰੀਜ਼ਾਂ ਨਾਲ ਗੱਲਬਾਤ ਕੀਤੀ, ਤਾਂ ਮਰੀਜ਼ਾਂ ਨੂੰ ਆ ਰਹੀਆਂ ਸਮੱਸਿਆਵਾਂ ਸਾਹਮਣੇ ਆਈਆਂ, ਕੁਝ ਸਮੱਸਿਆਵਾਂ ਦਾ ਮੌਕੇ ਉੱਤੇ ਹੀ ਹੱਲ ਕਰ ਦਿੱਤਾ ਗਿਆ ਹੈ। ਸਭ ਤੋਂ ਵੱਡੀ ਸਮੱਸਿਆ ਇਹ ਹੈ ਕਿ ਇੱਥੇ ਮਰੀਜ਼ਾਂ ਨੂੰ ਜ਼ਿਆਦਾਤਰ ਰੈਫਰ ਕੀਤਾ ਜਾਂਦਾ ਹੈ, ਕਈ ਕੇਸਾਂ ਵਿੱਚ ਗਰੀਬ ਪਰਿਵਾਰਾਂ ਦੇ ਨਾਲ ਸਬੰਧਤ ਲੋਕ ਖੱਜਲ-ਖੁਆਰ ਹੁੰਦੇ ਰਹਿੰਦੇ ਹਨ।

ਉਨ੍ਹਾਂ ਕਿਹਾ ਕਿ ਉਨ੍ਹਾਂ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ (Fatehgarh Sahib) ਦੇ ਸਟਾਫ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਵਧੇਰੇ ਹਾਈ ਰਿਸਕ ਦੇ ਮਾਮਲਿਆਂ ਵਿੱਚ ਹੀ ਰੈਫਰ ਕੀਤਾ ਜਾਵੇ। ਬਾਕੀ ਮਰੀਜ਼ਾਂ ਦਾ ਇਲਾਜ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਹੀ ਕੀਤਾ ਜਾਵੇ। ਡਿਲਵਰੀ ਕੇਸਾਂ ਦੀ ਸੰਖਿਆ ਵਧਾਈ ਜਾਵੇ, ਜੋ ਟਾਰਗਟ ਦੇ ਮੁਕਾਬਲੇ ਲਗਭਗ ਅੱਧੀ ਹੈ ।

Exit mobile version