ਚੰਡੀਗੜ੍ਹ 16 ਜਨਵਰੀ 2023: ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਕਪੂਰਥਲਾ ਜੇਲ੍ਹ (Kapurthala Jail) ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਜੇਲ੍ਹ ਦਾ ਨਿਰੀਖਣ ਕੀਤਾ । ਮੁੱਖ ਮੰਤਰੀ ਮਾਨ ਦੇ ਅਚਾਨਕ ਦੌਰੇ ‘ਤੇ ਜੇਲ੍ਹ ਪ੍ਰਸ਼ਾਸਨ ਹਰਕਤ ‘ਚ ਆ ਗਿਆ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪੰਜਾਬ ਮੰਤਰੀ ਮੰਡਲ ‘ਚ ਫੇਰਬਦਲ ਹੋਇਆ ਸੀ, ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਮੰਤਰੀ ਦਾ ਅਹੁਦਾ ਸੰਭਾਲ ਲਿਆ ਹੈ। ਦੱਸ ਦੇਈਏ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਮੋਬਾਈਲ ਅਤੇ ਨਸ਼ੀਲੇ ਪਦਾਰਥ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਨੂੰ ਲੈ ਕੇ ਕਈ ਵਾਰ ਜੇਲ੍ਹ ਪ੍ਰਸ਼ਾਸਨ ‘ਤੇ ਸਵਾਲ ਵੀ ਉਠਾਏ ਜਾਂਦੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੇਲ੍ਹ ਦੇ ਬਾਹਰ ਕੈਮਰੇ ਲਗਾਏ ਜਾਣਗੇ, ਇਸਦੇ ਨਾਲ ਹੀ ਕੈਦੀਆਂਦੇ ਕਾਨੂੰਨੀ ਹੱਕਾਂ ਦੀ ਰੱਖਿਆ ਕੀਤੀ ਜਾਵੇਗੀ | ਉਨ੍ਹਾਂ ਨੇ ਕੈਦੀਆਂ ਨਾਲ ਗੱਲਬਾਤ ਹੋਈ, ਅਰਦਾਸ ਕਰਦੇ ਹਾਂ ਕਿ ਕੈਦੀ ਆਪਣੀ ਗ਼ਲਤੀਆਂ ਦੀਆਂ ਸਜ਼ਾ ਭੁਗਤ ਕੇ ਬਾਅਦ ‘ਚ ਚੰਗਾ ਜੀਵਨ ਬਤੀਤ ਕਰਨ | ਇਸਦੇ ਨਾਲ ਜੇਲ੍ਹ ਦੀਆਂ ਸਮੱਸਿਆਵਾਂ ਹਨ, ਉਨ੍ਹਾਂ ਨੂੰ ਪਹਿਲ ਦੇ ਅਧਾਰ ‘ਤੇ ਹਾਲ ਕੀਤਾ ਜਾਵੇਗਾ |