ਚੰਡੀਗੜ੍ਹ, 27 ਅਗਸਤ 2024: ਅੰਮ੍ਰਿਤਸਰ ਦੇ ਕਸਬਾ ਅਟਾਰੀ (Attari) ਵਿਖੇ ਮੰਦਭਾਗੀ ਘਟਨਾ ਵਾਪਰੀ ਹੈ | ਜਾਣਕਾਰੀ ਮੁਤਾਬਕ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪੰਜ ਪਾਵਨ ਸਰੂਪ ਅਗਨ ਭੇਂਟ ਹੋ ਗਏ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਗੁਰਦੁਆਰਾ ਸਾਹਿਬ ਪੰਚਾਇਤ ਘਰ ਅਟਾਰੀ (Attari) ‘ਚ ਵਾਪਰੀ ਘਟਨਾ ਦਾ ਪਤਾ ਲੱਗਦਿਆਂ ਹੀ ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸਤਲਾਣੀ ਸਾਹਿਬ ਦੇ ਮੈਨੇਜਰ ਅਤੇ ਪ੍ਰਚਾਰਕ ਸਿੰਘ ਨੂੰ ਮੌਕੇ ‘ਤੇ ਭੇਜਿਆ, ਜੋ ਮਾਮਲੇ ਦੀ ਰਿਪੋਰਟ ਦੇਣਗੇ।