Site icon TheUnmute.com

ਬਟਾਲਾ ਦੇ ਨੇੜਲੇ ਪਿੰਡ ਸਦਾਰੰਗ ‘ਚ ਬੇਅਦਬੀ ਦੀ ਮੰਦਭਾਗੀ ਘਟਨਾ, ਛੋਟੇ ਬੱਚੇ ਨੇ ਦਿੱਤਾ ਘਟਨਾ ਨੂੰ ਅੰਜ਼ਾਮ

Batala

ਚੰਡੀਗੜ੍ਹ 20 ਨਵੰਬਰ 2023: ਬਟਾਲਾ (Batala) ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ | ਬਟਾਲਾ ਦੇ ਨੇੜਲੇ ਪਿੰਡ ਸਦਾਰੰਗ ਵਿੱਚ ਅੱਜ 12 ਤੋਂ 13 ਸਾਲਾ ਬੱਚੇ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ‘ਤੇ ਮਾਹੌਲ ਤਣਾਅ ਪੂਰਨ ਹੋ ਗਿਆ। ਬੇਅਦਬੀ ਕਰਨ ਦੀ ਘਟਨਾ ਗੁਰਦੁਆਰੇ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ‘ਚ ਵੀ ਕੈਦ ਹੋ ਗਈ। ਬੱਚੇ ਨੇ ਪਹਿਲਾਂ ਪ੍ਰਸ਼ਾਦ ਵਿੱਚ ਥੁੱਕਿਆ ਤੇ ਬਾਅਦ ਵਿੱਚ ਗੁਰੂ ਗ੍ਰੰਥ ਸਾਹਿਬ ਦਾ ਅੰਗ ਪਾੜ ਕੇ ਤੇਜ਼ੀ ਨਾਲ ਗੁਰਦੁਆਰੇ ਸਾਹਿਬ ’ਚੋਂ ਭੱਜ ਗਿਆ।

ਘਟਨਾ ਦਾ ਪਤਾ ਗੁਰਦੁਆਰੇ ਦੇ ਗ੍ਰੰਥੀ ਨੂੰ ਉਦੋਂ ਲੱਗਾ, ਜਦੋਂ ਉਨ੍ਹਾਂ ਰੁਮਾਲੇ ਨਾਲ ਛੇੜਛਾੜ ਹੋੋਈ ਦੇਖੀ | ਗ੍ਰੰਥੀ ਸੁਖਵਿੰਦਰ ਸਿੰਘ ਨੇ ਤੁਰੰਤ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਸੂਚਨਾ ਦਿੱਤੀ ,ਜਿਨਾਂ ਨੇ ਪੁਲਿਸ ਨੂੰ ਸੂਚਿਤ ਕੀਤਾ।

Exit mobile version