NRI

ਜਲੰਧਰ ‘ਚ ਅਣਪਛਾਤੇ ਵਿਅਕਤੀਆਂ ਨੇ NRI ‘ਤੇ ਚਲਾਈਆਂ ਗੋਲੀਆਂ, ਹਾਲਤ ਗੰਭੀਰ

ਚੰਡੀਗੜ੍ਹ 23 ਅਪ੍ਰੈਲ 2022: ਪੰਜਾਬ ‘ਚ ਵਾਪਰ ਰਹੀਆਂ ਗੋਲੀਬਾਰੀ ਦੀ ਘਟਨਾਵਾਂ ਪੰਜਾਬ ਪੁਲਿਸ ਅਤੇ ਆਮ ਜਨਤਾ ਦੀ ਚਿੰਤਾ ਵਧਾ ਦਿੱਤੀ ਹੈ | ਇਸਦੇ ਦੌਰਾਨ ਕਈਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਪਰ ਹੁਣ ਤਾਂ ਵੱਡੇ ਸ਼ਹਿਰਾਂ ਵਿੱਚ ਵੀ ਸ਼ਰੇਆਮ ਹੀ ਗੋਲੀਬਾਰੀ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ।

ਸੂਤਰਾਂ ਦੇ ਮੁਤਾਬਕ ਜਲੰਧਰ ਵਿੱਚ ਇੱਕ ਐਨਆਰਆਈ (NRI) ‘ਤੇ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾ ਦਿੱਤੀਆਂ । ਦੱਸਿਆ ਜਾ ਰਿਹਾ ਕਿ ਐਨਆਰਆਈ (NRI) ਨੂੰ ਇਸ ਗੋਲੀਬਾਰੀ ਦੌਰਾਨ ਗੋਲੀਆਂ ਲੱਗੀਆਂ ਹਨ, ਜਿਸ ਕਾਰਨ ਉਹਨੂੰ ਪਰਿਵਾਰ ਵਾਲਿਆਂ ਵੱਲੋਂ ਹਸਪਤਾਲ ਦਾਖਲ ਕਰਾਇਆ ਗਿਆ ਹੈ। ਦੂਜੇ ਪਾਸੇ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਦੇ ਨਾਲ ਜਾਂਚ ਕਰ ਰਹੀ ਹੈ ਅਤੇ ਪਤਾ ਲਗਾਉਣ ਦੀ ਕੋਸਿਸ਼ ਕੀਤੀ ਜਾ ਰਹੀ ਹੈ ਕਿ ਐਨਆਰਆਈ ‘ਤੇ ਗੋਲੀਆਂ ਚਲਾਉਣ ਵਾਲੇ ਕੌਣ ਲੋਕ ਸਨ। ਇਸ ਗੋਲੀਬਾਰੀ ਦੀ ਘਟਨਾ ਕਾਰਨ ਆਸ ਪਾਸ ਦੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਵੇਖਿਆ ਜਾ ਰਿਹਾ ਹੈ।

Scroll to Top