ਚੰਡੀਗੜ੍ਹ 20 ਜਨਵਰੀ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ‘ਤੇ ਹਮਲੇ ਦੀ ਖ਼ਬਰ ਸਾਹਮਣੇ ਆ ਰਹੀ ਹੈ | ਦੱਸਿਆ ਜਾ ਰਿਹਾ ਹੈ ਕਿ ਮੋਹਾਲੀ ਵਿਚ ਹਰਜਿੰਦਰ ਧਾਮੀ ਦੀ ਗੱਡੀ ‘ਤੇ ਪਥਰਾਅ ਕੀਤਾ ਗਿਆ ਹੈ | ਇਸ ਦੌਰਾਨ ਅਣਪਛਾਤੇ ਵਿਅਕਤੀਆਂ ਨੇ ਗੱਡੀ ਦੇ ਸ਼ੀਸ਼ੇ ਭੰਨ ਦਿੱਤੇ , ਰਾਹਤ ਦੀ ਗੱਲ ਹੈ ਕਿ ਹਰਜਿੰਦਰ ਸਿੰਘ ਧਾਮੀ ਸੁਰੱਖਿਅਤ ਹਨ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਦੱਸਿਆ ਜਾ ਰਿਹਾ ਹੈ ਕਿ ਹਰਜਿੰਦਰ ਸਿੰਘ ਧਾਮੀ ਕੌਮੀ ਇਨਸਾਫ਼ ਮੋਰਚੇ ਵਿੱਚ ਸ਼ਾਮਲ ਹੋਣ ਲਈ ਆਏ ਸਨ |
ਫਰਵਰੀ 23, 2025 10:12 ਪੂਃ ਦੁਃ