Union Cabinet: ਕੇਂਦਰੀ ਮੰਤਰੀ ਮੰਡਲ ਵੱਲੋਂ ਇੱਕ ਨਵੀਂ ਕ੍ਰਿਸ਼ੀ ਯੋਜਨਾ ਨੂੰ ਮਨਜ਼ੂਰੀ

ਦਿੱਲੀ, 16 ਜੁਲਾਈ 2025: ਕੇਂਦਰੀ ਮੰਤਰੀ ਮੰਡਲ ਨੇ ਅੱਜ ਵੱਡਾ ਫੈਸਲਿਆਂ ਕਰਦਿਆਂ 36 ਯੋਜਨਾਵਾਂ ਨੂੰ ਮਿਲਾ ਕੇ 24,000 ਰੁਪਏ ਪ੍ਰਤੀ ਸਾਲ ਦੇ ਖਰਚ ਨਾਲ ਪ੍ਰਧਾਨ ਮੰਤਰੀ ਧਨ-ਧਾਨਯ ਕ੍ਰਿਸ਼ੀ ਯੋਜਨਾ (Prime Minister Dhan-Dhaanya Krishi Yojana) ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਇਸਦਾ ਐਲਾਨ ਕੀਤਾ ਹੈ। ਕੇਂਦਰ ਸਰਕਾਰ ਨੇ NLCIL ਨੂੰ ਨਵਿਆਉਣਯੋਗ ਊਰਜਾ ‘ਚ ਨਿਵੇਸ਼ ਕਰਨ ਲਈ 7,000 ਕਰੋੜ ਰੁਪਏ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਮੰਤਰੀ ਮੰਡਲ ਨੇ ਨਵਿਆਉਣਯੋਗ ਊਰਜਾ ‘ਚ ਨਿਵੇਸ਼ ਲਈ NTPC ਨੂੰ 20,000 ਕਰੋੜ ਰੁਪਏ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ।

ਪ੍ਰਧਾਨ ਮੰਤਰੀ ਧਨ-ਧਾਨਯ ਕ੍ਰਿਸ਼ੀ ਯੋਜਨਾ ਕੀ ਹੈ?

ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਛੇ ਸਾਲਾਂ ਦੀ ਮਿਆਦ ਲਈ ਪ੍ਰਧਾਨ ਮੰਤਰੀ ਧਨ-ਧਾਨਯ ਕ੍ਰਿਸ਼ੀ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ। ਇਸ ਦੇ ਤਹਿਤ, ਹਰ ਸਾਲ 24,000 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਇਹ 100 ਜ਼ਿਲ੍ਹਿਆਂ ਨੂੰ ਕਵਰ ਕਰੇਗਾ। ਕੇਂਦਰੀ ਬਜਟ ‘ਚ ਐਲਾਨਿਆ ਗਿਆ ਇਹ ਪ੍ਰੋਗਰਾਮ 36 ਮੌਜੂਦਾ ਯੋਜਨਾਵਾਂ ਨੂੰ ਏਕੀਕ੍ਰਿਤ ਕਰੇਗਾ ਅਤੇ ਫਸਲ ਵਿਭਿੰਨਤਾ ਅਤੇ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਅਪਣਾਉਣ ‘ਚ ਮੱਦਦ ਕਰੇਗਾ।

ਕੇਂਦਰੀ ਕੈਬਨਿਟ ਵਿੱਚ ਲਏ ਗਏ ਫੈਸਲੇ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ, ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਇਹ ਕ੍ਰਿਸ਼ੀ ਯੋਜਨਾ ਵਾਢੀ ਤੋਂ ਬਾਅਦ ਸਟੋਰੇਜ ਵਧਾਏਗੀ, ਸਿੰਚਾਈ ਸਹੂਲਤਾਂ ‘ਚ ਸੁਧਾਰ ਕਰੇਗੀ ਅਤੇ ਖੇਤੀਬਾੜੀ ਉਤਪਾਦਕਤਾ ਵਧਾਏਗੀ। ਸਰਕਾਰ ਨੇ ਇਸ ਪ੍ਰੋਗਰਾਮ ਤੋਂ 1.7 ਕਰੋੜ ਕਿਸਾਨਾਂ ਨੂੰ ਲਾਭ ਹੋਣ ਦੀ ਸੰਭਾਵਨਾ ਜਤਾਈ ਹੈ।

Read More: ਕੇਂਦਰੀ ਮੰਤਰੀ ਮੰਡਲ ਨੇ ਬੈਠਕ ਦੌਰਾਨ ਲਏ ਵੱਡੇ ਫੈਸਲੇ, ਜਾਤੀ ਜਨਗਣਨਾ ਕਰਵਾਉਣ ਦਾ ਫੈਸਲਾ

Scroll to Top