Nirmala Sitharaman

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਸਿਹਤ ਵਿਗੜੀ, ਦਿੱਲੀ AIIMS ‘ਚ ਦਾਖ਼ਲ

ਚੰਡੀਗੜ੍ਹ 26 ਦਸੰਬਰ 2022: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) ਨੂੰ ਸੋਮਵਾਰ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਗਿਆ ਹੈ ਕਿ ਸੀਤਾਰਮਨ ਨੂੰ ਹਸਪਤਾਲ ਦੇ ਪ੍ਰਾਈਵੇਟ ਵਾਰਡ ਵਿੱਚ ਰੱਖਿਆ ਗਿਆ ਸੀ। ਨਿਰਮਲਾ ਸੀਤਾਰਮਨ ਨੂੰ ਦੁਪਹਿਰ 12 ਵਜੇ ਦੇ ਕਰੀਬ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ (AIIMS) ਹਸਪਤਾਲ ਲਿਜਾਇਆ ਗਿਆ। ਅਧਿਕਾਰਤ ਸੂਤਰਾਂ ਮੁਤਾਬਕ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਰੁਟੀਨ ਜਾਂਚ ਲਈ ਦਿੱਲੀ ਦੇ ਏਮਜ਼ ‘ਚ ਦਾਖਲ ਕਰਵਾਇਆ ਗਿਆ ਹੈ।

ਅਧਿਕਾਰਤ ਸੂਤਰਾਂ ਅਨੁਸਾਰ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਰੁਟੀਨ ਜਾਂਚ ਅਤੇ ਪੇਟ ਦੀ ਮਾਮੂਲੀ ਇਨਫੈਕਸ਼ਨ ਲਈ ਏਮਜ਼ ਵਿੱਚ ਦਾਖਲ ਹਨ ਅਤੇ ਜਲਦੀ ਹੀ ਛੁੱਟੀ ਮਿਲਣ ਦੀ ਸੰਭਾਵਨਾ ਹੈ।

Scroll to Top