July 2, 2024 6:26 pm
Mansukh Mandaviya

ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਰੈਲੀ ਨੂੰ ਸੰਬੋਧਨ ਕਰਨ ਲਈ ਪਟਿਆਲਾ ਪਹੁੰਚੇ

ਚੰਡੀਗੜ੍ਹ, 09 ਜੂਨ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਪੂਰੇ ਦੇਸ਼ ਭਰ ਵਿੱਚ ਭਾਜਪਾ ਵੱਲੋਂ ਸਮਾਗਮ ਕਰਵਾਏ ਜਾ ਰਹੇ ਹਨ, ਇਸੇ ਲੜੀ ਤਹਿਤ ਪਟਿਆਲਾ ਵਿੱਚ ਕਰਵਾਏ ਜਾ ਰਹੇ ਪ੍ਰੋਗਰਾਮਾਂ ਵਿੱਚ ਜਨਤਕ ਰੈਲੀ ਨੂੰ ਸੰਬੋਧਨ ਕਰਨ ਲਈ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ (Mansukh Mandaviya) ਪਹੁੰਚੇ ਹਨ । ਇਸ ਮੌਕੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਪੰਜਾਬ ਭਾਜਪਾ ਦੀ ਸੂਬਾਈ ਮੀਤ ਪ੍ਰਧਾਨ ਜੈ ਇੰਦਰ ਕੌਰ ਤੇ ਹੋਰ ਭਾਜਪਾ ਆਗੂ ਮੌਜੂਦ ਹਨ |

ਇਸ ਦੌਰਾਨ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਅੱਜ ਤੋਂ 8 ਸਾਲ ਪਹਿਲਾਂ ਅਮਰੀਕਾ ਵਿਚ ਓਬਾਮਾ ਨੇ ਆਪਣੇ ਦੇਸ਼ ਦੇ 10 ਕਰੋੜ ਲੋਕਾਂ ਨੂੰ ਸਿਹਤ ਸੁਰੱਖਿਆ ਦਿੱਤੀ ਸੀ, ਜਿਸ ਦੀ ਪੂਰੀ ਦੁਨੀਆ ਵਿਚ ਸ਼ਲਾਘਾ ਹੋਈ ਸੀ, ਪਰ ਭਾਰਤ ਵਿਚ 12 ਕਰੋੜ ਪਰਿਵਾਰਾਂ ਭਾਵ 60 ਕਰੋੜ ਲੋਕਾਂ ਨੂੰ 5 ਲੱਖ ਤੱਕ ਦਾ ਮੁਫ਼ਤ ਇਲਾਜ ਦੇ ਕੇ ਪ੍ਰਧਾਨ ਮੰਤਰੀ ਮੋਦੀ ਅਜਿਹੇ ਬਹੁਤ ਸਾਰੇ ਗਰੀਬ ਪਰਿਵਾਰਾਂ ਦੀਆਂ ਜਾਨਾਂ ਬਚਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਅਤੇ ਪੰਚਕੂਲਾ ਵਿੱਚ ਅੱਜ ਸੀ.ਜੀ.ਐਚ.ਐਸ. ਵੈਲਨੈਸ ਸੈਂਟਰ ਦਾ ਉਦਘਾਟਨ ਕੀਤਾ ਗਿਆ ਹੈ |