July 7, 2024 5:17 pm
Amit Shah

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 30 ਜੁਲਾਈ ਨੂੰ ਆਉਣਗੇ ਚੰਡੀਗੜ੍ਹ

ਚੰਡੀਗੜ੍ਹ 20 ਜੁਲਾਈ 2022: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) 30 ਜੁਲਾਈ ਨੂੰ ਚੰਡੀਗੜ੍ਹ ਦੌਰਾ ਕਰਨਗੇ । ਇਸ ਦੌਰਾਨ ਅਮਿਤ ਸ਼ਾਹ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਲਈ ਚੰਡੀਗੜ੍ਹ ‘ਚ ਜ਼ਮੀਨ ਅਲਾਟ ਕਰਵਾਉਣਗੇ | ਜਿਕਰਯੋਗ ਹੈ ਕਿ ਹਰਿਆਣਾ ਸਰਕਾਰ ਦੀ ਮੰਗ ‘ਤੇ ਅਮਿਤ ਸ਼ਾਹ ਨੇ ਵਿਧਾਨ ਸਭਾ ਇਮਾਰਤ ਲਈ ਜ਼ਮੀਨ ਦੇਣ ਦਾ ਐਲਾਨ ਕੀਤਾ ਸੀ |

ਇਸਦੇ ਨਾਲ ਹੀ ਚੰਡੀਗੜ੍ਹ ਦੇ ਸੈਕਟਰ 47 ਅਤੇ ਕਈ ਸਕੂਲਾਂ ਦੀ ਮਲਟੀ ਲੈਵਲ ਪਾਰਕਿੰਗ ਦਾ ਉਦਘਾਟਨ ਕਰਨਗੇ। ਇਸ ਤੋਂ ਇਲਾਵਾ ਉਹ ਨਸ਼ਿਆਂ ਸੰਬੰਧੀ ਹੋ ਰਹੇ ਸੈਮੀਨਾਰ ਵਿਚ ਵੀ ਸ਼ਮੂਲੀਅਤ ਕਰਨਗੇ। ਅਮਿਤ ਸ਼ਾਹ ਦੇ ਇਸ ਦੌਰੇ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਨੇ ਲੰਘੇ ਦਿਨ ਇਸ ਮਾਮਲੇ ਵਿਚ ਤਿਆਰੀਆਂ ਦਾ ਜਾਇਜ਼ਾ ਲਿਆ।