ਅਮਿਤ ਸ਼ਾਹ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਉਣਗੇ ਪੰਜਾਬ, ਕਿਸਾਨਾਂ ਦੀ ਵਿਸ਼ਾਲ ਰੈਲੀ ਨੂੰ ਸੰਬੋਧਨ

11 ਮਾਰਚ 2026: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Union Home Minister Amit Shah) 14 ਮਾਰਚ ਨੂੰ ਮੋਗਾ ਦੇ ਪਿੰਡ ਕਿੱਲੀ ਚਹਿਲਾ ਵਿੱਚ ਪੰਜਾਬ ਦੇ ਕਿਸਾਨਾਂ ਦੀ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨ ਆ ਰਹੇ ਹਨ। ਇਸ ਰੈਲੀ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਰੈਲੀ ਲਈ ਕਰੀਬ 70 ਏਕੜ ਰਕਬੇ ਵਿੱਚ ਵੱਡਾ ਪੰਡਾਲ ਤਿਆਰ ਕੀਤਾ ਜਾ ਰਿਹਾ ਹੈ ਅਤੇ ਇਸ ਰੈਲੀ ਵਿੱਚ 50 ਤੋਂ 60 ਹਜ਼ਾਰ ਦੇ ਕਰੀਬ ਲੋਕਾਂ ਦੇ ਪਹੁੰਚਣ ਦਾ ਅਨੁਮਾਨ ਹੈ।

ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ: ਸੀਮਾਂਤ ਗਰਗ ਨੇ ਦੱਸਿਆ ਕਿ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ 14 ਮਾਰਚ ਨੂੰ ਮੋਗਾ ਪਹੁੰਚ ਰਹੇ ਹਨ ਅਤੇ ਰੈਲੀ ਦੀਆਂ ਤਿਆਰੀਆਂ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ | ਇਨ੍ਹਾਂ ਕਮੇਟੀਆਂ ਵਿੱਚ ਹੈਲੀਪੈਡ, ਸਵਾਗਤ ਕਮੇਟੀ, ਵੀ.ਵੀ.ਆਈ.ਪੀ. ਪਾਰਕਿੰਗ, ਵੀ.ਵੀ.ਆਈ.ਪੀ. ਪਾਰਕਿੰਗ, ਵੀ.ਵੀ.ਆਈ.ਪੀ. ਬਲਾਕ, ਟ੍ਰੈਫਿਕ ਪ੍ਰਬੰਧ, ਪਾਰਕਿੰਗ ਪ੍ਰਬੰਧਨ ਅਤੇ ਪਖਾਨੇ ਦੇ ਪ੍ਰਬੰਧਾਂ ਸਬੰਧੀ ਵੱਖ-ਵੱਖ ਟੀਮਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।

Read More: Amit Shah: ਰਾਹੁਲ ਗਾਂਧੀ ‘ਤੇ ਭੜਕੇ ਅਮਿਤ ਸ਼ਾਹ, ਕਿਹਾ-” ਪੂਰੇ ਹਿੰਦੂ ਭਾਈਚਾਰੇ ਨੂੰ ਹਿੰਸਾ ਨਾਲ ਜੋੜਨਾ ਸਹੀ ਨਹੀਂ”

ਵਿਦੇਸ਼

Scroll to Top