Site icon TheUnmute.com

One Nation One Election Bill: ਕੇਂਦਰੀ ਕਾਨੂੰਨ ਮੰਤਰੀ ਵੱਲੋਂ ਵਨ ਨੇਸ਼ਨ-ਵਨ ਇਲਕੈਸ਼ਨ ਬਿੱਲ ਪੇਸ਼

One Nation -One Election Bill

ਚੰਡੀਗੜ੍ਹ, 17 ਦਸੰਬਰ 2024: Parliament Session News: ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਇੱਕੋ ਸਮੇਂ ਕਰਵਾਉਣ ਲਈ ਸੰਵਿਧਾਨ ਸੋਧ ਬਿੱਲ ਯਾਨੀ ਵਨ ਨੇਸ਼ਨ-ਵਨ ਇਲਕੈਸ਼ਨ ਬਿੱਲ (One Nation-One Election Bill) ਲੋਕ ਸਭਾ ਵਿੱਚ ਪੇਸ਼ ਕੀਤਾ ਗਿਆ ਹੈ। ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਸਦਨ ‘ਚ ਬਿੱਲ ਪੇਸ਼ ਕੀਤਾ ਹੈ । ਵਿਰੋਧੀ ਧਿਰ ਇਸ ਬਿੱਲ ਦਾ ਵਿਰੋਧ ਕਰ ਰਹੀ ਹੈ। ਵਿਰੋਧੀ ਧਿਰ ਨੇ ਬਿੱਲ ਨੂੰ ਗੈਰ-ਸੰਵਿਧਾਨਕ ਕਰਾਰ ਦਿੰਦਿਆਂ ਇਸ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ।

ਇਸਤੋਂ ਪਹਿਲਾਂ ਵਨ ਨੇਸ਼ਨ-ਵਨ ਇਲੈਕਸ਼ਨ’ (One Nation One Election) ‘ਤੇ ਕਾਂਗਰਸ ਸੰਸਦ ਗੌਰਵ ਗੋਗੋਈ ਦਾ ਕਹਿਣਾ ਸੀ ਕਿ ‘ਇਹ ਭਾਰਤ ਦੇ ਸੰਵਿਧਾਨ ਅਤੇ ਨਾਗਰਿਕਾਂ ਦੇ ਜਮਹੂਰੀ ਅਧਿਕਾਰਾਂ ‘ਤੇ ਹਮਲਾ ਹੈ, ਜਿਸ ਦਾ ਕਾਂਗਰਸ ਪਾਰਟੀ ਅਤੇ ਇੰਡੀਆ ਗਠਜੋੜ ਸਖ਼ਤ ਵਿਰੋਧ ਕਰੇਗਾ। ਕਾਂਗਰਸ ਦਾ ਕਹਿਣਾ ਹੈ ਕਿ ਇਹ ਬਿੱਲ ਭਾਜਪਾ ਦੀ ਮਨਸ਼ਾ ਨੂੰ ਦਰਸਾਉਂਦਾ ਹੈ ਕਿ ਉਹ ਭਾਰਤ ਦੀਆਂ ਚੋਣਾਂ ਦੀ ਨਿਰਪੱਖਤਾ ਨੂੰ ਕਿਵੇਂ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ। ਸਾਡੀ ਮੰਗ ਭਾਰਤ ‘ਚ ਨਿਰਪੱਖ ਚੋਣਾਂ ਦੀ ਹੈ।

ਇਸਦੇ ਨਾਲ ਹੀ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ‘ਵਨ ਨੇਸ਼ਨ ਵਨ ਇਲੈਕਸ਼ਨ’ ਬਿੱਲ ਦਾ ਵਿਰੋਧ ਕਰਦੇ ਹੋਏ ਲੋਕ ਸਭਾ ‘ਚ ਮੁਲਤਵੀ ਮਤੇ ਦਾ ਨੋਟਿਸ ਦਿੱਤਾ ਸੀ।

ਟੀਐਮਸੀ ਦੇ ਸੰਸਦ ਮੈਂਬਰ ਕਲਿਆਣ ਬੈਨਰਜੀ ਨੇ ਬਿੱਲ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਸੰਵਿਧਾਨਕ ਸੋਧ ਦੇ ਤਹਿਤ ਚੋਣ ਕਮਿਸ਼ਨ ਨੂੰ ਬਹੁਤ ਸਾਰੀਆਂ ਸ਼ਕਤੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਤੋਂ ਬਾਅਦ ਸੂਬਾ ਸਰਕਾਰਾਂ ਕੋਲ ਚੋਣ ਕਮਿਸ਼ਨ ਦੇ ਸਾਹਮਣੇ ਕੁਝ ਨਹੀਂ ਬਚੇਗਾ। ਕਲਿਆਣ ਬੈਨਰਜੀ ਨੇ ਕਿਹਾ ਕਿ ਇਹ ਬਿੱਲ ਸੰਵਿਧਾਨ ਦੇ ਖ਼ਿਲਾਫ ਹੈ।

Read More: Parliament Session: ਬੰਗਲਾਦੇਸ਼ ਦੇ ਮੁੱਦੇ ‘ਤੇ ਵਿਰੋਧੀ ਧਿਰਾਂ ਦਾ ਪ੍ਰਦਰਸ਼ਨ, ਲੋਕ ਸਭਾ ‘ਚ ਪੇਸ਼ ਹੋਵੇਗਾ ‘ਵਨ ਨੇਸ਼ਨ-ਵਨ ਇਲੈਕਸ਼ਨ’ ਬਿੱਲ

Exit mobile version