July 2, 2024 9:14 pm
Union Minister Ajay Bhatt

ਕੇਂਦਰੀ ਮੰਤਰੀ ਅਜੈ ਭੱਟ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ, SGPC ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ 29 ਅਕਤੂਬਰ 2022: ਸਿੱਖਾਂ ਦੀ ਆਸਥਾ ਦਾ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ (Sri Darbar Sahib) ਵਿਖੇ ਰੋਜ਼ਾਨਾ ਹੀ ਵੱਡੀ ਗਿਣਤੀ ਵਿਚ ਦੇਸ਼-ਵਿਦੇਸ਼ ਤੋਂ ਸੰਗਤਾਂ ਮੱਥਾ ਟੇਕਣ ਆਉਂਦੀਆਂ ਹਨ | ਅੱਜ ਕੇਂਦਰੀ ਰੱਖਿਆ ਰਾਜ ਮੰਤਰੀ ਅਜੈ ਭੱਟ (Ajay Bhatt) ਸ੍ਰੀ ਦਰਬਾਰ ਸਾਹਿਬ ਪਹੁੰਚੇ | ਇਸ ਦੌਰਾਨ ਉਨ੍ਹਾਂ ਨੇ ਮੱਥਾ ਟੇਕਿਆ ਅਤੇ ਪਵਿੱਤਰ ਗੁਰਬਾਣੀ ਦਾ ਕੀਰਤਨ ਵੀ ਸਰਵਣ ਕੀਤਾ |

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਵੱਲੋਂ ਨੂੰ ਇਨਫੋਰਮੇਸ਼ਨ ਦਫ਼ਤਰ ਵਿੱਚ ਕੇਂਦਰੀ ਰੱਖਿਆ ਰਾਜ ਮੰਤਰੀ ਅਜੈ ਭੱਟ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਦੌਰਾਨ ਅਜੈ ਭੱਟ ਵੱਲੋਂ ਪੱਤਰਕਾਰਾਂ ਦੇ ਨਾਲ ਦੂਰੀ ਬਣਾਈ ਰੱਖੀ | ਜਿਕਰਯੋਗ ਹੈ ਕਿ ਪਿਛਲੇ ਦਿਨੀ ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ੍ਹ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੇ ਸਨ | ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਉਪ ਰਾਸ਼ਟਰਪਤੀ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ ਪੱਤਰ ਸੌਂਪਿਆ |