ਚੰਡੀਗੜ੍ਹ 22 ਨਵੰਬਰ 2022: ਕੇਂਦਰ ਸਰਕਾਰ ਵਲੋਂ ਦੇਸ਼ ਦੇ 10 ਲੱਖ ਨੌਜਵਾਨਾਂ ਨੂੰ ਨੌਕਰੀਆਂ ਦੇਣ ਸੰਬੰਧੀ ਮੁਹਿੰਮ ‘ਰੋਜ਼ਗਾਰ ਮੇਲੇ’ (Rozgar Mela) ਦੀ ਸ਼ੁਰੂਆਤ ਕੀਤੀ ਗਈ ਹੈ, ਜਿਸਦੇ ਤਹਿਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਜਾਣਗੇ | ਪ੍ਰੋਗਰਾਮ ਦੇ ਅਨੁਸਾਰ ਚੰਡੀਗੜ੍ਹ ਵਿਖੇ ਕਰਵਾਏ ਰੁਜ਼ਗਾਰ ਮੇਲੇ ‘ਚ ਪਹੁੰਚੇ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ (Hardeep Singh Puri) ਨੇ ਕਰਮਚਾਰੀਆਂ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਵੰਡੇ।
ਇਸਤੋਂ ਪਹਿਲਾਂ ਹਰਦੀਪ ਸਿੰਘ ਪੁਰੀ ਨੇ ਭਾਜਪਾ ਦਫ਼ਤਰ ਵਿਖੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਮੋਦੀ ਸਰਕਾਰ ਦੀਆਂ ਨੀਤੀਆਂ ਬਾਰੇ ਦੱਸਿਆ ਗਿਆ ਅਤੇ ਦੂਜੇ ਰੁਜ਼ਗਾਰ ਮੇਲੇ ਸਬੰਧੀ ਜਾਣਕਾਰੀ ਦਿੱਤੀ ਗਈ। ਚੰਡੀਗੜ੍ਹ ਏਡਿਡ ਕਾਲਜ ਟੀਚਰਜ਼ ਐਸੋਸੀਏਸ਼ਨ ਅਤੇ ਨਾਨ ਟੀਚਿੰਗ ਐਸੋਸੀਏਸ਼ਨ ਦੇ ਵਫ਼ਦ ਵੀ ਉਨ੍ਹਾਂ ਨੂੰ ਮਿਲੇ।