JP Nadda Health Update

ਕੇਂਦਰੀ ਮੰਤਰੀ ਜੇ.ਪੀ. ਨੱਡਾ ਦੀ ਹੋਈ ਐਂਜੀਓਪਲਾਸਟੀ, ਦਿੱਲੀ ਏਮਜ਼ ਵੱਲੋਂ ਬਿਆਨ ਜਾਰੀ

ਦਿੱਲੀ, 18 ਅਗਸਤ 2026: ਦਿੱਲੀ ਸਥਿਤ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਨੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੇ.ਪੀ. ਨੱਡਾ ਦੀ ਸਿਹਤ ਸਥਿਤੀ ਬਾਰੇ ਇੱਕ ਅਧਿਕਾਰਤ ਬਿਆਨ ਜਾਰੀ ਕੀਤਾ ਹੈ। ਏਮਜ਼ ਨੇ ਬਿਆਨ ‘ਚ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਹਾਲਤ ਇਸ ਸਮੇਂ ਸਥਿਰ ਹੈ।

ਜੇ.ਪੀ. ਨੱਡਾ ਦੀ ਸੋਮਵਾਰ, 17 ਅਗਸਤ ਨੂੰ ਐਂਜੀਓਪਲਾਸਟੀ ਹੋਈ। ਉਨ੍ਹਾਂ ਨੂੰ ਦਿੱਲੀ ਸਥਿਤ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ‘ਚ ਦਾਖਲ ਕਰਵਾਇਆ ਗਿਆ ਸੀ। ਏਮਜ਼ ਵੱਲੋਂ ਜਾਰੀ ਇੱਕ ਪ੍ਰੈਸ ਰਿਲੀਜ਼ ‘ਚ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਉਹ ਡਾਕਟਰਾਂ ਦੀ ਨੇੜਿਓਂ ਨਿਗਰਾਨੀ ਹੇਠ ਹਨ।

ਉਨ੍ਹਾਂ ਦਾ ਹਸਪਤਾਲ ਦੇ ਕਾਰਡੀਓਲੋਜੀ ਵਿਭਾਗ ‘ਚ ਇਲਾਜ ਚੱਲ ਰਿਹਾ ਹੈ। ਡਾਕਟਰਾਂ ਦੀ ਇੱਕ ਟੀਮ ਲਗਾਤਾਰ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕਰ ਰਹੀ ਹੈ। ਏਮਜ਼ ਮੀਡੀਆ ਸੈੱਲ ਦੀ ਇੰਚਾਰਜ ਪ੍ਰੋਫੈਸਰ ਰੀਮਾ ਦਾਦਾ ਨੇ ਇਹ ਜਾਣਕਾਰੀ ਦਿੱਤੀ।

ਉਨ੍ਹਾਂ ਕਿਹਾ ਕਿ ਜੇ.ਪੀ. ਨੱਡਾ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਐਂਜੀਓਪਲਾਸਟੀ ਦਿਲ ਦੀਆਂ ਧਮਨੀਆਂ ‘ਚ ਰੁਕਾਵਟਾਂ ਨੂੰ ਦੂਰ ਕਰਨ ਲਈ ਕੀਤੀ ਜਾਣ ਵਾਲੀ ਇੱਕ ਆਮ ਪ੍ਰਕਿਰਿਆ ਹੈ। ਇਸ ਪ੍ਰਕਿਰਿਆ ਤੋਂ ਬਾਅਦ, ਮਰੀਜ਼ ਨੂੰ ਕੁਝ ਸਮੇਂ ਲਈ ਨਿਗਰਾਨੀ ਹੇਠ ਰੱਖਿਆ ਜਾਂਦਾ ਹੈ।

ਜਿਕਰਯੋਗ ਹੈ ਕਿ 13 ਅਗਸਤ ਨੂੰ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੇ.ਪੀ. ਨੱਡਾ ਨੂੰ ਬਿਮਾਰ ਮਹਿਸੂਸ ਹੋਣ ਤੋਂ ਬਾਅਦ ਦਿੱਲੀ ਦੇ ਏਮਜ਼ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਡਾਕਟਰਾਂ ਨੇ ਤੁਰੰਤ ਉਨ੍ਹਾਂ ਦੀ ਜਾਂਚ ਕੀਤੀ, ਜਿਸ ‘ਚ ਦਿਲ ਦੇ ਟੈਸਟ ਵੀ ਸ਼ਾਮਲ ਸਨ।

Read More: ਹਿਮਾਚਲ ਸਰਕਾਰ IAS, IPS ਤੇ IFS ਅਧਿਕਾਰੀਆਂ ਦਾ ਕੇਡਰ ਘਟਾਏਗੀ, ਕੇਂਦਰ ਨੂੰ ਲਿਖਿਆ ਪੱਤਰ

ਵਿਦੇਸ਼

Scroll to Top