8 ਨਵੰਬਰ 2024: ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ (Manohar Lal Khattar) ਅੱਜ ਯਾਨੀ ਕਿ ਸ਼ੁੱਕਰਵਾਰ ਚੰਡੀਗੜ੍ਹ ਪ੍ਰਸ਼ਾਸਨ (Chandigarh Administration) ਦੇ ਅਧਿਕਾਰੀਆਂ ਨਾਲ ਅਹਿਮ ਬੈਠਕ ਕਰਨਗੇ। ਦੱਸ ਦੇਈਏ ਕਿ ਇਸ ਬੈਠਕ ਦੇ ਵਿੱਚ ਟ੍ਰਾਈਸਿਟੀ ਵਿੱਚ ਮੈਟਰੋ ਰੇਲ ਪ੍ਰਾਜੈਕਟ (metro rail project) ਚੰਡੀਗੜ੍ਹ ਵਿੱਚ ਬਿਜਲੀ ਦੇ ਨਿੱਜੀਕਰਨ ਤੋਂ ਲੈ ਕੇ ਸਮਾਰਟ ਸਿਟੀ ਪ੍ਰਾਜੈਕਟ ਤੱਕ ਦੀ ਰਣਨੀਤੀ ਬਣਾਈ ਜਾਵੇਗੀ। ਪੰਜਾਬ ਅਤੇ ਹਿਮਾਚਲ ਤੋਂ ਬਾਅਦ ਹੁਣ ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਇਹ ਬੈਠਕ ਰੱਖੀ ਗਈ ਹੈ|
ਦੱਸ ਦੇਈਏ ਕਿ ਮੈਟਰੋ ਪ੍ਰੋਜੈਕਟ ਕੇਂਦਰੀ ਮੰਤਰੀ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਡਰੀਮ ਪ੍ਰੋਜੈਕਟ ਰਿਹਾ ਹੈ। ਉਥੇ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ 14 ਮਾਰਚ, 2023 ਨੂੰ, ਜਦੋਂ ਯੂਟੀ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਮੈਟਰੋ ਪ੍ਰੋਜੈਕਟ ਤੇ ਪੰਜਾਬ ਅਤੇ ਹਰਿਆਣਾ ਤੋਂ ਸਹਿਮਤੀ ਲੈਣ ਲਈ ਬੈਠਕ ਬੁਲਾਈ ਸੀ ਤਾਂ ਮਨੋਹਰ ਲਾਲ ਖ਼ੁਦ ਸੈਕਟਰ-9 ਯੂਟੀ ਸਕੱਤਰੇਤ ਪਹੁੰਚੇ ਅਤੇ ਪ੍ਰਸਤਾਵ ਤੇ ਹਰਿਆਣਾ ਦੇ ਵੱਲੋਂ ਪ੍ਰੋਜੈਕਟ ਨੂੰ ਹਰੀ ਝੰਡੀ ਦੇ ਦਿੱਤੀ ਸੀ।