July 4, 2024 3:44 pm
Amritsar

ਅੰਮ੍ਰਿਤਸਰ ਹਵਾਈ ਅੱਡੇ ’ਤੇ ਪੁੱਜੇ ਕੇਂਦਰੀ ਮੰਤਰੀ ਨਿਤਿਨ ਗਡਕਰੀ, ਹਰਭਜਨ ਸਿੰਘ ਈਟੀਓ ਅਤੇ ਕੁਲਦੀਪ ਧਾਲੀਵਾਲ ਵੱਲੋਂ ਨਿੱਘਾ ਸਵਾਗਤ

ਚੰਡੀਗੜ੍ਹ, 19 ਅਕਤੂਬਰ 2023: ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ (Nitin Gadkari) ਦੇ ਅੰਮ੍ਰਿਤਸਰ ਵਿੱਚ ਆਉਣ ‘ਤੇ ਏਅਰਪੋਰਟ ਵਿਖੇ ਪੰਜਾਬ ਕੈਬਿਨਟਮੰਤਰੀ ਕੁਲਦੀਪ ਸਿੰਘ ਧਾਲੀਵਾਲ, ਹਰਭਜਨ ਸਿੰਘ ਈ.ਟੀ.ਓ ਅਤੇ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਨਿੱਘਾ ਸਵਾਗਤ ਕੀਤਾ | ਨਿਤਿਨ ਗਡਕਰੀ ਅੱਜ ਅੰਮ੍ਰਿਤਸਰ ਵਿਖੇ ਦੇਸ਼ ਦਾ ਸਭ ਤੋਂ ਉੱਚਾ ਰਾਸ਼ਟਰੀ ਝੰਡਾ ਲਹਿਰਾਉਣਗੇ। ਇਹ ਤਿਰੰਗਾ ਝੰਡਾ ਆਈ.ਸੀ.ਪੀ. ਅਟਾਰੀ ‘ਤੇ ਲਹਿਰਾਇਆ ਜਾਵੇਗਾ। ਇਸ ਤਿਰੰਗੇ ਦੀ ਉਚਾਈ 418 ਫੁੱਟ ਹੈ। ਇਸ ਤੋਂ ਪਹਿਲਾਂ ਨਿਤਿਨ ਗਡਕਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ ।

ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਨਿਤਿਨ ਗਡਕਰੀ (Nitin Gadkari) ਦਿੱਲੀ-ਕਟੜਾ ਐਕਸਪ੍ਰੈਸ ਵੇਅ ਦੇ ਕੰਮਾਂ ਦਾ ਜਾਇਜ਼ਾ ਲੈਣਗੇ ਅਤੇ ਇਸ ਤੋਂ ਬਾਅਦ ਪਿੰਡ ਹਰਸ਼ਾ ਨੇੜੇ ਚੱਲ ਰਹੇ ਨੈਸ਼ਨਲ ਹਾਈਵੇਅ ਦੇ ਕੰਮਾਂ ਦਾ ਵੀ ਜਾਇਜ਼ਾ ਲੈਣਗੇ। ਇਸਦੇ ਨਾਲ ਹੀ ਅਟਾਰੀ ਸਰਹੱਦ ‘ਤੇ ਰੀਟਰੀਟ ਸੈਰੇਮਨੀ ਵੀ ਦੇਖਣਗੇ ਅਤੇ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਮਿਊਜ਼ੀਅਮ ਦਾ ਦੌਰਾ ਕਰਨਗੇ।