Site icon TheUnmute.com

ਕੇਂਦਰੀ ਮੰਤਰੀ ਨਿਤਿਨ ਗਡਕਰੀ ਅੱਜ ਪੰਜਾਬ ‘ਚ 29 ਨਵੇਂ ਪ੍ਰੋਜੈਕਟਾਂ ਦਾ ਨੀਂਹ ਪੱਥਰ ਤੇ ਉਦਘਾਟਨ ਕਰਨਗੇ

Nitin Gadkari

ਚੰਡੀਗੜ੍ਹ, 10 ਜਨਵਰੀ 2024: ਕੇਂਦਰੀ ਰਾਜਮਾਰਗ ਮੰਤਰੀ ਨਿਤਿਨ ਗਡਕਰੀ (Nitin Gadkari) ਅੱਜ ਪੰਜਾਬ ਪਹੁੰਚ ਰਹੇ ਹਨ। ਇਸ ਦੌਰਾਨ ਉਹ ਹੁਸ਼ਿਆਰਪੁਰ, ਜਲੰਧਰ ਅਤੇ ਆਸਪਾਸ ਦੇ ਖੇਤਰਾਂ ਲਈ 29 ਨਵੇਂ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਕਰਨਗੇ। ਜਿਸ ‘ਤੇ ਲਗਭਗ 4 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਜਾਣਗੇ। ਮਿਲੀ ਜਾਣਕਾਰੀ ਅਨੁਸਾਰ ਨਿਤਿਨ ਗਡਕਰੀ ਛੇਤੀ ਹੀ ਜਲੰਧਰ ਦੇ ਆਦਮਪੁਰ ਹਵਾਈ ਅੱਡੇ ‘ਤੇ ਉਤਰਨਗੇ। ਜਿਸ ਤੋਂ ਬਾਅਦ ਉਹ ਹੁਸ਼ਿਆਰਪੁਰ ਦੁਸਹਿਰਾ ਗਰਾਊਂਡ ਜਾਣਗੇ ।

ਇਨ੍ਹਾਂ ਪ੍ਰੋਜੈਕਟਾਂ ਵਿੱਚੋਂ ਸਭ ਤੋਂ ਮਹੱਤਵਪੂਰਨ 40 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਵਾਲੇ ਹੁਸ਼ਿਆਰਪੁਰ ਤੋਂ NH 703 A ‘ਤੇ ਸਥਿਤ ਜਲੰਧਰ-ਕਪੂਰਥਲਾ ਰੋਡ ਦੇ 9 ਕਿਲੋਮੀਟਰ ਲੰਬੇ ਚਾਰ ਮਾਰਗੀ ਹਿੱਸੇ ਦਾ ਉਦਘਾਟਨ ਕੀਤਾ ਜਾਵੇਗਾ । ਇਸ ਤੋਂ ਇਲਾਵਾ ਉਹ NH 703 A ‘ਤੇ ਸਥਿਤ ਜਲੰਧਰ-ਮੱਖੂ ਰੋਡ ‘ਤੇ 3 ਛੋਟੇ ਪੁਲਾਂ ਦੇ ਪੁਨਰ ਨਿਰਮਾਣ ਦਾ ਵੀ ਉਦਘਾਟਨ ਕਰਨਗੇ।

ਇਸ ਦੇ ਨਾਲ ਹੀ ਜਲੰਧਰ-ਫਗਵਾੜਾ (NH 44) ਹਾਈਵੇ ‘ਤੇ ਸਥਿਤ ਦਕੋਹਾ ਅੰਡਰਪਾਸ ਦਾ ਉਦਘਾਟਨ ਕੀਤਾ ਜਾਵੇਗਾ। ਇਸ ਨੂੰ 14 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਜਿਸ ਨਾਲ ਦਕੋਹਾ ਅਤੇ ਬੜਿੰਗ ਇਲਾਕੇ ਦੇ ਲੋਕਾਂ ਨੂੰ ਹਾਈਵੇਅ ‘ਤੇ ਆਉਣ-ਜਾਣ ਵਿਚ ਭਾਰੀ ਸਹੂਲਤ ਮਿਲੇਗੀ।

ਨਿਤਿਨ ਗਡਕਰੀ (Nitin Gadkari)  ਲੁਧਿਆਣਾ ਵਿੱਚ ਜੀਟੀ ਰੋਡ ਅਤੇ ਨੈਸ਼ਨਲ ਹਾਈਵੇਅ 5 ਨੂੰ ਜੋੜਨ ਵਾਲੇ ਚਾਰ ਮਾਰਗੀ ਲਾਡੋਵਾਲ ਬਾਈਪਾਸ ਦਾ ਵੀ ਉਦਘਾਟਨ ਕਰਨਗੇ। ਲਾਡੋਵਾਲ ਬਾਈਪਾਸ ਦਾ ਨਿਰਮਾਣ ਲੁਧਿਆਣਾ-ਫ਼ਿਰੋਜ਼ਪੁਰ ਹਾਈਵੇਅ ਨੂੰ ਦਿੱਲੀ-ਜਲੰਧਰ ਹਾਈਵੇ (NH 44) ਨਾਲ ਜੋੜੇਗਾ। ਇਸ ਦੌਰਾਨ ਫਗਵਾੜਾ ਅਤੇ ਹੁਸ਼ਿਆਰਪੁਰ ਬਾਈਪਾਸ ਦੇ ਨਾਲ-ਨਾਲ ਫਗਵਾੜਾ ਅਤੇ ਹੁਸ਼ਿਆਰਪੁਰ ਨੂੰ ਚਹੁੰ ਮਾਰਗੀ ਬਣਾਉਣ ਦਾ ਨੀਂਹ ਪੱਥਰ ਵੀ ਰੱਖਿਆ ਜਾ ਰਿਹਾ ਹੈ।

ਫਗਵਾੜਾ ਅਤੇ ਹੁਸ਼ਿਆਰਪੁਰ ਵਿਚਕਾਰ ਚਾਰ ਮਾਰਗੀ ਬਣਨ ਨਾਲ 100 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਸੰਪਰਕ ਹੋਵੇਗਾ। ਇਹ ਯਾਤਰਾ ਇੱਕ ਘੰਟੇ ਤੋਂ ਘਟ ਕੇ 30 ਮਿੰਟ ਰਹਿ ਜਾਵੇਗੀ। ਬਾਈਪਾਸ ਦੇ ਬਣਨ ਨਾਲ ਸ਼ਹਿਰ ਵਿੱਚ ਰਹਿਣ ਵਾਲੇ ਲੋਕਾਂ ਨੂੰ ਭੀੜ-ਭੜੱਕੇ ਤੋਂ ਵੀ ਰਾਹਤ ਮਿਲੇਗੀ।

ਹੁਸ਼ਿਆਰਪੁਰ ਦਾ ਨੈਸ਼ਨਲ ਹਾਈਵੇ ਨੰਬਰ 44 (ਜੀ.ਟੀ. ਰੋਡ) ਨਾਲ ਸਿੱਧਾ ਸੰਪਰਕ ਹੋਵੇਗਾ। ਸੇਤੂ ਬੰਧਨ ਯੋਜਨਾ ਤਹਿਤ ਕੇਂਦਰੀ ਮੰਤਰੀ ਨਿਤਿਨ ਗਡਕਰੀ ਜਲੰਧਰ ਦੇ ਪਿੰਡ ਕੰਗਨੀਵਾਲ ਵਿੱਚ ਰੇਲਵੇ ਓਵਰਬ੍ਰਿਜ ਦਾ ਨੀਂਹ ਪੱਥਰ ਵੀ ਰੱਖਣਗੇ। ਇਹ 46 ਕਿਲੋਮੀਟਰ ਲੰਬੇ ਜਲੰਧਰ ਬਾਈਪਾਸ ਪ੍ਰੋਜੈਕਟ ਵਿੱਚ ਬਣਾਇਆ ਜਾ ਰਿਹਾ ਹੈ।

ਅੰਮ੍ਰਿਤਸਰ, ਕਪੂਰਥਲਾ ਅਤੇ ਲੁਧਿਆਣਾ ਜ਼ਿਲ੍ਹਿਆਂ ਵਿੱਚ ਕੁੱਲ 9 ਪ੍ਰਾਜੈਕਟ ਬਣਾਏ ਜਾ ਰਹੇ ਹਨ। ਫ਼ਿਰੋਜ਼ਪੁਰ ਬਾਈਪਾਸ ਨੂੰ ਚਾਰ ਮਾਰਗੀ ਬਣਾਉਣ ਦਾ ਨੀਂਹ ਪੱਥਰ ਵੀ ਰੱਖਿਆ ਜਾਵੇਗਾ। ਕਰਤਾਰਪੁਰ-ਅੰਮ੍ਰਿਤਸਰ ਵਿਚਕਾਰ ਪਿੰਡ ਗਹਰੀ ਮੰਡੀ ਅਤੇ ਤਰਨ ਤਾਰਨ ਵਿਖੇ ਰੇਲਵੇ ਓਵਰਬ੍ਰਿਜ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਸੁਲਤਾਨਪੁਰ ਲੋਧੀ-ਮੱਖੂ ‘ਤੇ ਦੋ ਮਾਰਗੀ ਰੇਲਵੇ ਪੁਲ ਦਾ ਨੀਂਹ ਪੱਥਰ ਰੱਖਿਆ ਜਾਵੇਗਾ।

Exit mobile version