ਕੇਂਦਰੀ ਰਾਜ ਮੰਤਰੀ ਕ੍ਰਿਸ਼ਨ ਪਾਲ ਗੁਰਜਰ ਅਤੇ ਵਿਧਾਇਕਾਂ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਅਨੰਗਪੁਰ ਪਿੰਡ ਸਬੰਧੀ ਕੀਤੀ ਮੁਲਾਕਾਤ

ਚੰਡੀਗੜ੍ਹ 17 ਜੁਲਾਈ 2025: ਕੇਂਦਰੀ ਰਾਜ ਮੰਤਰੀ ਕ੍ਰਿਸ਼ਨ ਪਾਲ ਗੁਰਜਰ (Krishan Pal Gurjar) ਅਤੇ ਵਿਧਾਇਕਾਂ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਅਨੰਗਪੁਰ ਪਿੰਡ ਸਬੰਧੀ ਮੁਲਾਕਾਤ ਕੀਤੀ| ਜਿੱਥੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (nayab singh saini) ਨੇ ਕਿਹਾ ਕਿ ਸੂਬਾ ਸਰਕਾਰ ਫਰੀਦਾਬਾਦ ਜ਼ਿਲ੍ਹੇ ਦੇ ਅਨੰਗਪੁਰ ਪਿੰਡ ਸਬੰਧੀ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਦਾ ਪੂਰੀ ਤਰ੍ਹਾਂ ਸਤਿਕਾਰ ਕਰਦੀ ਹੈ।

ਦੱਸ ਦੇਈਏ ਕਿ ਮੁੱਖ ਮੰਤਰੀ ਨੇ ਇਹ ਗੱਲ ਕੇਂਦਰੀ ਰਾਜ ਮੰਤਰ ਕ੍ਰਿਸ਼ਨ ਪਾਲ ਗੁਰਜਰ, ਸਾਬਕਾ ਮੰਤਰੀ ਅਤੇ ਬੱਲਭਗੜ੍ਹ ਤੋਂ ਵਿਧਾਇਕ ਮੂਲਚੰਦ ਸ਼ਰਮਾ, ਐਨਆਈਟੀ ਫਰੀਦਾਬਾਦ ਤੋਂ ਵਿਧਾਇਕ ਸਤੀਸ਼ ਫਗੰਨਾ, ਬਡਖਲ ਤੋਂ ਵਿਧਾਇਕ ਧਨੇਸ਼ ਅਦਲਖਾ ਅਤੇ ਅਨੰਗਪੁਰ ਪਿੰਡ ਦੇ ਪਤਵੰਤਿਆਂ ਨਾਲ ਗੁਰੂਗ੍ਰਾਮ ਦੇ ਪੀਡਬਲਯੂਡੀ ਰੈਸਟ ਹਾਊਸ ਵਿਖੇ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ।

ਇਸ ਦੌਰਾਨ ਮੁੱਖ ਮੰਤਰੀ ਨੇ ਸਾਰੇ ਜਨ ਪ੍ਰਤੀਨਿਧੀਆਂ ਦੀ ਗੱਲ ਧਿਆਨ ਨਾਲ ਸੁਣੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਹਰਿਆਣਾ ਸਰਕਾਰ ਜਨ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ। ਨਾਲ ਹੀ, ਹਰਿਆਣਾ ਸਰਕਾਰ ਵਾਤਾਵਰਣ ਅਤੇ ਵਿਕਾਸ ਵਿਚਕਾਰ ਸੰਤੁਲਨ ਵਿੱਚ ਵਿਸ਼ਵਾਸ ਰੱਖਦੀ ਹੈ। ਅਜਿਹੀ ਸਥਿਤੀ ਵਿੱਚ, ਇਹ ਸਾਰਾ ਮਾਮਲਾ ਤਾਲਮੇਲ ਕਮੇਟੀ ਦੇ ਸਾਹਮਣੇ ਰੱਖਿਆ ਜਾਵੇਗਾ ਜੋ ਮਾਨਯੋਗ ਸੁਪਰੀਮ ਕੋਰਟ ਨੂੰ ਬੇਨਤੀ ਕਰੇਗੀ।

Read More: CM ਨਾਇਬ ਸਿੰਘ ਸੈਣੀ ਨੇ ਗੁਰੂਗ੍ਰਾਮ ‘ਚ 188 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਤੇ ਰੱਖਿਆ ਨੀਂਹ ਪੱਥਰ

Scroll to Top