Ravneet Singh Bittu

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਪੰਜਾਬ ਸਰਕਾਰ ਦੇ ਬਜਟ ਦੀ ਆਲੋਚਨਾ

ਚੰਡੀਗੜ੍ਹ, 27 ਮਾਰਚ 2025: ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਪੰਜਾਬ ਬਜਟ-2025-26 ਬਾਰੇ ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪ੍ਰਤੀਕਿਰਿਆ ਦਿੰਦਿਆਂ ਆਲੋਚਨਾ ਕੀਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਮਜ਼ਾਕ ਉਡਾਇਆ ਹੈ |

ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਖਾਲੀ ਭਾਂਡੇ ਸਭ ਤੋਂ ਵੱਧ ਸ਼ੋਰ ਕਰਦੇ ਹਨ” ਵਾਲੀ ਕਹਾਵਤ ਪੰਜਾਬ ਵਿਧਾਨ ਸਭਾ ‘ਚ ਪੇਸ਼ ਕੀਤੇ ਬਜਟ ‘ਤੇ ਢੁਕਵੀਂ ਲਾਗੂ ਹੁੰਦੀ ਹੈ। ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਬਜਟ ‘ਤੇ ਕਿਹਾ ਕਿ 3 ਸਾਲਾਂ ਤੋਂ ਵੱਧ ਸਮੇਂ ਤੋਂ ਸੱਤਾ ‘ਚ ਰਹਿਣ ਦੇ ਬਾਵਜੂਦ, ‘ਆਪ’ ਸਰਕਾਰ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਦੇਣ ਦੇ ਆਪਣੇ ਵੱਡੇ ਵਾਅਦੇ ਨੂੰ ਪੂਰਾ ਕਰਨ ‘ਚ ਪੂਰੀ ਤਰ੍ਹਾਂ ਅਸਫਲ ਰਹੀ ਹੈ।

ਉਨ੍ਹਾਂ ਕਿਹਾ ਕਿ ਸਿਰਫ਼ 3 ਸਾਲਾਂ ‘ਚ ‘ਆਪ’ ਸਰਕਾਰ ਨੇ ਸੂਬੇ ਦੇ ਕਰਜ਼ੇ ‘ਚ ਲਗਭਗ 1 ਲੱਖ ਕਰੋੜ ਰੁਪਏ ਦਾ ਵਾਧਾ ਕੀਤਾ ਹੈ, ਜੋ ਕਿ ਪਿਛਲੇ 30 ਸਾਲਾਂ ‘ਚ ਇਕੱਠੇ ਹੋਏ 3 ਲੱਖ ਕਰੋੜ ਰੁਪਏ ਦੇ ਬਰਾਬਰ ਹੈ। ਬਿੱਟੂ ਨੇ ਕਿਹਾ ਕਿ ਵਧ ਰਹੇ ਅਪਰਾਧ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮੱਦੇਨਜ਼ਰ, ਕਾਨੂੰਨ ਵਿਵਸਥਾ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਬਜਟ ‘ਚ ਕੋਈ ਠੋਸ ਉਪਾਅ ਪੇਸ਼ ਨਹੀਂ ਕੀਤੇ ਹਨ, ਜੋ ਕਿ ਪੰਜਾਬ ਦੇ ਨਾਗਰਿਕਾਂ ਦੇ ਵਿਸ਼ਵਾਸ ਨਾਲ ਵਿਸ਼ਵਾਸਘਾਤ ਹੈ।

Read More: ਲੁਧਿਆਣਾ ਪੁਲਿਸ ਚੁੱਕਿਆ ਵੱਡਾ ਕਦਮ, ਰਵਨੀਤ ਸਿੰਘ ਬਿੱਟੂ ਸਮੇਤ ਇੰਨ੍ਹਾਂ ਆਗੂ ‘ਤੇ ਚਾਰਜਸ਼ੀਟ ਦਾਖ਼ਲ

Scroll to Top