Som Prakash

ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਮਿਲੀ ਧਮਕੀ, ਪੁਲਿਸ ਵਲੋਂ ਜਾਂਚ ਸ਼ੁਰੂ

ਚੰਡੀਗੜ੍ਹ 01 ਜੁਲਾਈ 2022: ਇਸ ਸਮੇਂ ਦੀ ਵੱਡੀ ਖ਼ਬਰ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ (Union Minister of State Som Prakash) ਨੂੰ ਉਨ੍ਹਾਂ ਦੇ ਮੋਹਾਲੀ ਸਥਿਤ ਘਰ ਵਿੱਚ ਧਮਕੀ ਭਰੀ ਚਿੱਠੀ ਮਿਲੀ ਹੈ। ਸੂਤਰਾਂ ਦੇ ਮੁਤਾਬਕ ਇਕ ਲੜਕੀ ਮੋਹਾਲੀ ਸਥਿਤ ਕੇਂਦਰੀ ਰਾਜ ਮੰਤਰੀ ਦੇ ਘਰ ਇਹ ਚਿੱਠੀ ਦੇ ਕੇ ਗਈ । ਇਸਤੋਂ ਬਾਅਦ ਕੇਂਦਰੀ ਮੰਤਰੀ ਨੇ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ। ਇਸਦੇ ਨਾਲ ਹੀ ਕੇਂਦਰੀ ਰਾਜ ਮੰਤਰੀ ਵੱਲੋਂ ਇਸ ਸਬੰਧੀ ਡੀਜੀਪੀ ਨੂੰ ਮਾਮਲੇ ਦੀ ਸ਼ਿਕਾਇਤ ਕੀਤੀ ਗਈ ਹੈ ਅਤੇ ਡੀਜੀਪੀ ਨੇ ਇਸ ਮਾਮਲੇ ਦੀ ਜਾਂਚ ਲਈ ਮੋਹਾਲੀ ਪੁਲਿਸ ਨੂੰ ਹਦਾਇਤ ਜਾਰੀ ਕਰ ਦਿੱਤੀ ਹੈ।

Scroll to Top