Site icon TheUnmute.com

ਅੰਮ੍ਰਿਤਸਰ ‘ਚ ਪਹੁੰਚੇ ਕੇਂਦਰੀ ਮੰਤਰੀ ਪਿਊਸ਼ ਗੋਇਲ, ਤਰਨਜੀਤ ਸੰਧੂ ਦੇ ਹੱਕ ‘ਚ ਕਰਨਗੇ ਚੋਣ ਪ੍ਰਚਾਰ

Piyush Goyal

ਚੰਡੀਗੜ੍ਹ, 25 ਮਈ 2024: ਕੇਂਦਰੀ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਪਿਊਸ਼ ਗੋਇਲ (Piyush Goyal) ਅੱਜ ਅੰਮ੍ਰਿਤਸਰ ਵਿੱਚ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ | ਉਹ ਬੀਤੀ ਸ਼ਾਮ ਹੀ ਅੰਮ੍ਰਿਤਸਰ ਪਹੁੰਚੇ ਸਨ। ਉਨ੍ਹਾਂ ਸ਼ਾਮ ਨੂੰ ਭਾਜਪਾ ਦੇ ਸੀਨੀਅਰ ਆਗੂਆਂ ਨਾਲ ਬੈਠਕ ਵੀ ਕੀਤੀ। ਜਿਸ ਵਿੱਚ ਉਨ੍ਹਾਂ ਨੇ ਪੰਜਾਬ ਵਿੱਚ ਭਾਜਪਾ ਦੀ ਸਥਿਤੀ ਬਾਰੇ ਚਰਚਾ ਕੀਤੀ ਹੈ।

ਪੀਯੂਸ਼ ਗੋਇਲ (Piyush Goyal) ਲੋਕਾਂ ਨੂੰ ਐਨਡੀਏ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਦੇਣਗੇ। ਇਸ ਵਾਰ ਭਾਜਪਾ ਨੇ 400 ਪਾਰ ਕਰਨ ਦਾ ਨਾਅਰਾ ਦਿੱਤਾ ਹੈ। ਜਿਸ ਕਾਰਨ ਸਾਰੇ ਸੀਨੀਅਰ ਆਗੂ ਲਗਾਤਾਰ ਪੰਜਾਬ ਵੱਲ ਰੁਖ ਕਰ ਰਹੇ ਹਨ। ਬੀਤੇ ਦਿਨ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦਾ ਦੋ ਦਿਨਾ ਦੌਰਾ ਪੂਰਾ ਕਰਕੇ ਵਾਪਸ ਪਰਤੇ ਹਨ। ਇਸ ਦੌਰਾਨ ਉਨ੍ਹਾਂ ਪਟਿਆਲਾ, ਗੁਰਦਾਸਪੁਰ ਅਤੇ ਜਲੰਧਰ ਵਿੱਚ ਤਿੰਨ ਰੈਲੀਆਂ ਕੀਤੀਆਂ।

Exit mobile version