July 2, 2024 2:47 pm
Union Minister RK Singh

ਪਟਿਆਲਾ ਪਹੁੰਚੇ ਕੇਂਦਰੀ ਮੰਤਰੀ ਆਰ.ਕੇ ਸਿੰਘ ਨੇ ਕਿਹਾ ਪੰਜਾਬ ਸਰਕਾਰ ਕਰਜ਼ਾ ਲੈ ਕੇ ਲੋਕਾਂ ਨੂੰ ਦੇ ਰਹੀ ਹੈ ਮੁਫ਼ਤ ਬਿਜਲੀ

ਪਟਿਆਲਾ 19 ਸਤੰਬਰ 2022: ਪੰਜਾਬ ਵਿੱਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਕੇਂਦਰ ਤੋਂ ਕਾਫੀ ਮੰਤਰੀਆਂ ਦਾ ਪੰਜਾਬ ਵਿੱਚ ਆਉਣਾ ਜਾਣਾ ਲਗਾਤਾਰ ਜਾਰੀ ਹੈ | ਉਥੇ ਹੀ ਹੁਣ ਕੇਂਦਰੀ ਮੰਤਰੀ ਆਰ.ਕੇ ਸਿੰਘ (RK Singh) ਪੰਜਾਬ ਦੌਰੇ ‘ਤੇ ਪਹੁੰਚੇ | ਜਿੱਥੇ ਉਨ੍ਹਾਂ ਇਸ ਦੌਰੇ ਦੀ ਸ਼ੁਰੂਆਤ ਪਟਿਆਲਾ ਤੋਂ ਕੀਤੀ ਹੈ |

ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰੀ ਮੰਤਰੀ ਆਰ.ਕੇ ਸਿੰਘ (RK Singh) ਨੇ ਕਿਹਾ ਕਿ ਉਨ੍ਹਾਂ ਵੱਲੋਂ ਪਟਿਆਲਾ ਵਿਖੇ ਹਰੇਕ ਵਰਗ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ ਹੈ | ਉਥੇ ਹੀ ਆਪਣੀ ਕੋਰ ਕਮੇਟੀ ਦੇ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ ਹੈ ਅਤੇ ਨਾਲ ਹੀ ਕੇਂਦਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਤੇ ਵੀ ਕੇਂਦਰੀ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੁਲਾਕਾਤ ਕੀਤੀ |

ਕੇਂਦਰੀ ਮੰਤਰੀ ਆਰ.ਕੇ ਸਿੰਘ ਨੇ ਮੁਫ਼ਤ ਬਿਜਲੀ ਨੂੰ ਲੈ ਕੇ ਕਿਹਾ ਕਿ ਪੰਜਾਬ ਸਰਕਾਰ ਚਾਹੇ ਤਾਂ ਸਭ ਨੂੰ ਮੁਫ਼ਤ ਬਿਜਲੀ ਦੇ ਸਕਦੀ ਹੈ, ਪਰ ਬਿਜਲੀ ਮੁਫਤ ਨਹੀਂ ਹੈ ਕਿਉਂਕਿ ਕੋਲੇ ਦਾ ਭੁਗਤਾਨ ਕਰਨ ਤੋਂ ਇਲਾਵਾ ਕਾਫੀ ਖਰਚਾ ਬਿਜਲੀ ‘ਤੇ ਪੈਂਦਾ ਹੈ ਜਿਸ ਕਰਕੇ ਬਿਜਲੀ ਮੁਫਤ ਨਹੀਂ ਹੈ |

ਪਰ ਸੂਬਾ ਸਰਕਾਰ ਨੂੰ ਅਧਿਕਾਰ ਹੈ ਕਿ ਉਹ ਬਿਜਲੀ ਮੁਫ਼ਤ ਦੇ ਸਕਦੀ ਹੈ, ਪਰ ਪੰਜਾਬ ਸਰਕਾਰ ਨੂੰ ਇਸ ਦਾ ਭੁਗਤਾਨ ਵੀ ਕਰਨਾ ਪਵੇਗਾ | ਉਨ੍ਹਾਂ ਕਿਹਾ ਕਿ ਦੇਸ਼ ਵਿਚ ਕੋਲੇ ਦੀ ਬਹੁਤ ਕਮੀ ਹੈ ਪਰ ਪੰਜਾਬ ਵਿੱਚ ਬਾਕੀ ਸੂਬਿਆਂ ਨਾਲੋਂ ਕੋਲੇ ਦਾ ਜ਼ਿਆਦਾ ਸਟਾਕ ਮੁਹੱਈਆ ਕਰਵਾਇਆ ਜਾ ਰਿਹਾ, ਪਰ ਫਿਰ ਵੀ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ|

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਨ ਲੈ ਕੇ ਜਨਤਾ ਨੂੰ ਸਬਸਿਡੀ ਦੇ ਰਿਹਾ ਹੈ ਅਤੇ ਕਰਜ਼ਾ ਲੈ ਕੇ ਲੋਕਾਂ ਨੂੰ ਸਹੂਲਤ ਦੇਣ ਨਾਲ ਸ੍ਰੀਲੰਕਾ ਵਰਗੇ ਹਾਲਾਤ ਸੂਬਿਆਂ ਦੇ ਬਣ ਜਾਣਗੇ |

ਉੱਥੇ ਹੀ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੇ ਸਵਾਲ ਦਾ ਜਵਾਬ ਦਿੰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਜਿੰਨੇ ਵੀ ਲੋਕ ਭਾਜਪਾ ਵਿੱਚ ਆਉਣਗੇ।, ਉਨ੍ਹਾਂ ਹੀ ਪਾਰਟੀ ਵੱਡੀ ਹੋਵੇਗੀ ਅਤੇ ਉਨ੍ਹਾਂ ਦੇ ਆਉਣ ਨਾਲ ਪੰਜਾਬ ਵਿੱਚ ਭਾਜਪਾ ਦਾ ਭਵਿੱਖ ਵਧੀਆ ਹੋਵੇਗਾ |