TheUnmute.com

ਪੰਜਾਬ ਦੇ 16 ਪੁਲਿਸ ਅਫ਼ਸਰਾਂ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਸਪੈਸ਼ਲ ਆਪ੍ਰੇਸ਼ਨ ਮੈਡਲ ਨਾਲ ਕਰੇਗਾ ਸਨਮਾਨਿਤ

ਚੰਡੀਗੜ੍ਹ 31 ਅਕਤੂਬਰ 2022: ਦੇਸ਼ ਭਰ ਵਿੱਚ ਰਾਸ਼ਟਰੀ ਏਕਤਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਡੀਆਈਜੀ ਗੁਰਪ੍ਰੀਤ ਭੁੱਲਰ ਸਿੰਘ, ਏਡੀਜੀਪੀ ਪ੍ਰਮੋਦ ਬਾਨ, ਏਆਈਜੀ ਗੁਰਮੀਤ ਚੌਹਾਨ ਅਤੇ ਏਆਈਜੀ ਸੰਦੀਪ ਗੋਇਲ ਸਮੇਤ ਪੰਜਾਬ ਦੇ 16 ਅਧਿਕਾਰੀਆਂ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸਪੈਸ਼ਲ ਆਪ੍ਰੇਸ਼ਨ ਮੈਡਲ (Special Operation Medal) ਨਾਲ ਸਨਮਾਨਿਤ ਕੀਤਾ ਜਾਵੇਗਾ।

ਦੱਸ ਦੇਈਏ ਕਿ ਸਾਲ 2018 ਵਿੱਚ ਗ੍ਰਹਿ ਮੰਤਰਾਲੇ ਦੁਆਰਾ ਕੇਂਦਰੀ ਗ੍ਰਹਿ ਮੰਤਰੀ ਸਪੈਸ਼ਲ ਆਪ੍ਰੇਸ਼ਨ ਮੈਡਲ ਦੀ ਸ਼ੁਰੂਆਤ ਕੀਤੀ ਗਈ ਸੀ। ਇਹ ਮੈਡਲ ਭਾਰਤ ਵਿੱਚ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ (UT) ਪੁਲਿਸ ਬਲਾਂ, ਕੇਂਦਰੀ ਪੁਲਿਸ ਸੰਗਠਨਾਂ (CPOs), ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (CAPFs) ਅਤੇ ਸੁਰੱਖਿਆ ਸੰਗਠਨਾਂ ਨੂੰ ਦਿੱਤਾ ਜਾਂਦਾ ਹੈ।

Image

 

Exit mobile version