July 7, 2024 7:51 am
ਸੰਯੁਕਤ ਕਿਸਾਨ

ਸੰਯੁਕਤ ਕਿਸਾਨ ਮੋਰਚੇ ਵਲੋਂ ਮਨਾਇਆ ਜਾਵੇਗਾ ਐੱਮ.ਐੱਸ.ਪੀ. ਹਫਤਾ

ਚੰਡੀਗੜ੍ਹ 09 ਅਪ੍ਰੈਲ 2022; ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਇਕੱਤਰਤਾ ਕਰਦਿਆਂ 11 ਤੋਂ 17 ਅਪ੍ਰੈਲ ਤੱਕ ਐੱਮ.ਐੱਸ.ਪੀ. ਗਰੰਟੀ ਕਾਨੂੰਨ ਹਫਤਾ ਮਨਾਉਣ ਦਾ ਫੈਸਲਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਦੱਸਿਆ ਕਿ ਐੱਮ.ਐੱਸ.ਪੀ. ਗਰੰਟੀ ਕਾਨੂੰਨ ਹਫਤਾ ਮਨਾਉਣ ਤਹਿਤ ਵੱਖ-ਵੱਖ ਜ਼ਿਲਿਆਂ ਦੇ ਡੀ.ਸੀ. ਦਫਤਰਾਂ ਅੱਗੇ ਧਰਨਾ ਦੇ ਕੇ ਮੰਗ ਪੱਤਰ ਦਿੱਤੇ ਜਾਣਗੇ। ਉਹਨਾਂ ਕਿਹਾ ਕਿ ਦਿਨੋਂ-ਦਿਨ ਰਸੋਈ ਗੈਸ, ਡੀਜ਼ਲ-ਪੈਟਰੋਲ ਤੇ ਹੋਰ ਜਰੂਰੀ ਵਸਤਾਂ ਦੇ ਭਾਅ ਅਸਮਾਨ ਨੂੰ ਛੂਹ ਰਹੇ ਹਨ। ਮਹਿੰਗਾਈ ਵਧਣ ਪਿੱਛੇ ਮੋਦੀ ਸਰਕਾਰ ਦੀਆਂ ਮਾੜੀਆਂ ਨੀਤੀਆਂ ਹਨ।

ਮਹਿੰਗਾਈ ਤੋਂ ਨਿਜਾਤ ਦਿਵਾਉਣ ਵਿੱਚ ਅਸਫਲ ਰਹੀ ਮੋਦੀ ਸਰਕਾਰ

ਮੋਦੀ ਸਰਕਾਰ ਆਮ ਆਦਮੀ ਨੂੰ ਮਹਿੰਗਾਈ ਤੋਂ ਨਿਜਾਤ ਦਿਵਾਉਣ ਵਿੱਚ ਅਸਫਲ ਰਹੀ ਹੈ। ਉਹਨਾਂ ਕਿਹਾ ਕਿ ਚਿੱਪ ਵਾਲੇ ਮੀਟਰਾਂ ਦਾ ਕਿਸਾਨ ਜਥੇਬੰਦੀਆਂ ਵਲੋਂ ਜ਼ੋਰਦਾਰ ਵਿਰੋਧ ਕੀਤਾ ਜਾਵੇਗਾ। ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਉਹਨਾਂ ਕਿਹਾ ਕਿ ਗੰਨਾ ਉਤਪਾਦਕਾਂ ਦੀ ਗੰਨੇ ਦੀ ਬਕਾਇਆ ਰਹਿੰਦੀ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ। ਇਸ ਮੌਕੇ ਬੋਲਦਿਆਂ ਦਲਜੀਤ ਸਿੰਘ ਚਲਾਕੀ ਨੇ ਕਿਹਾ ਕਿ ਬੇਮੌਸਮੀ ਮੀਂਹ ਕਾਰਨ ਕਣਕ ਦਾ ਝਾੜ ਬਹੁਤ ਘੱਟ ਹੈ, ਜਿਸ ਕਾਰਨ ਕਿਸਾਨਾਂ ਨੂੰ ਬੋਨਸ ਦਿੱਤਾ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਮੁੰਡੀਆਂ, ਬਲਾਕ ਪ੍ਰਧਾਨ ਗੁਰਚਰਨ ਸਿੰਘ ਢੋਲਣਮਾਜਰਾ, ਕਰਨੈਲ ਸਿੰਘ ਰਸੀਦਪੁਰ, ਮਲਕੀਤ ਸਿੰਘ ਡਹਿਰ, ਹਰਿੰਦਰ ਸਿੰਘ ਕਾਕਾ ਜਟਾਣਾ, ਕਰਨੈਲ ਸਿੰਘ ਡੂਮਛੇੜੀ, ਸਰਪੰਚ ਭੁਪਿੰਦਰ ਸਿੰਘ ਮੁੰਡੀਆਂ, ਕੇਵਲ ਸਿੰਘ ਓਇੰਦ, ਮਹਿੰਦਰ ਸਿੰਘ ਰੌਣੀ, ਕੇਹਰ ਸਿੰਘ ਅਮਰਾਲੀ, ਸੰਤੋਖ ਸਿੰਘ ਕਲਹੇੜੀ ਆਦਿ ਹਾਜ਼ਰ ਸਨ।