July 3, 2024 4:07 am
United Samaj Morcha

ਸੰਯੁਕਤ ਸਮਾਜ ਮੋਰਚਾ ਦਾ ਵੱਡਾ ਫ਼ੈਸਲਾ, 16 ਜਨਵਰੀ ਨੂੰ ਜਾਰੀ ਹੋਵੇਗੀ ਉਮੀਦਵਾਰਾਂ ਦੀ ਲਿਸਟ

ਚੰਡੀਗੜ੍ਹ 14 ਜਨਵਰੀ 2022: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly elections 2022) ਲਈ ਸਾਰੀਆਂ ਸਿਆਸੀ ਪਾਰਟੀਆਂ ਨੇ ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਫੜ ਲਈਆਂ ਹਨ। ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਲੱਗਭਗ ਆਪਣੇ ਉਮੀਦਵਾਰ ਐਲਾਨ ਦਿੱਤੇ ਹਨ। ਸੰਯੁਕਤ ਸਮਾਜ ਮੋਰਚਾ (United Samaj Morcha) ਵੱਲੋਂ ਅੱਜ ਲੁਧਿਆਣਾ ‘ਚ ਪ੍ਰੈਸ ਕਾਨਫਰੰਸ ਕੀਤੀ ਗਈ। ਜਿਸ ‘ਚ ਐਸ ਐਸ ਐਮ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਐਤਵਾਰ 16 ਜਨਵਰੀ ਨੂੰ ਪਾਰਟੀ ਦੇ ਸਾਰੇ ਹੀ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਮੋਰਚੇ ਵੱਲੋਂ ਹੁਣ 16 ਜਨਵਰੀ ਨੂੰ ਬਾਕੀ ਬਚੇ ਸਾਰੇ 107 ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਜਾਵੇਗੀ।ਇਸ ਤੋਂ ਪਹਿਲਾਂ ਸੰਯੁਕਤ ਸਮਾਜ ਮੋਰਚਾ (United Samaj Morcha) ਵੱਲੋਂ ਆਪਣੇ 10 ਉਮੀਦਵਾਰਾਂ ਦਾ ਨਾਂਅ ਪਹਿਲਾਂ ਹੀ ਐਲਾਨਿਆ ਜਾ ਚੁੱਕਿਆ ਹੈ

ਜ਼ਿਕਰਯੋਗ ਹੈ ਕਿ ਸੰਯੁਕਤ ਸਮਾਜ ਮੋਰਚੇ ਨੇ 12 ਜਨਵਰੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 10 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਸੀ। ਸਮਰਾਲਾ ਤੋਂ ਬਲਬੀਰ ਸਿੰਘ ਰਾਜੇਵਾਲ ਨੂੰ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ। ਇਥੇ ਇਹ ਵੀ ਦੱਸ ਦੇਈਏ ਕਿ 22 ਕਿਸਾਨ ਜਥੇਬੰਦੀਆਂ ਨੇ ਮਿਲ ਕੇ ਸੰਯੁਕਤ ਸਮਾਜ ਮੋਰਚਾ ਨਾਂ ਦੀ ਪਾਰਟੀ ਬਣਾਈ ਸੀ ਅਤੇ 117 ਸੀਟਾਂ ’ਤੇ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਸੀ।