ਅੰਮ੍ਰਿਤਸਰ 25 ਮਈ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਹੈ ਕਿ ਆਪਣੀ ਸਰਕਾਰ ਦੇ ਪਹਿਲੇ ਪੂਰੇ ਬਜਟ ਜੋ ਕਿ ਅਗਲੇ ਮਹੀਨੇ ਪੇਸ਼ ਕੀਤਾ ਜਾਵੇਗਾ । ਸੀ ਐੱਮ ਮਾਨ ਨੇ ਦੱਸਿਆ ਕਿ ਇਸ ਵਾਰ ਦਾ ਬਜਟ ਪੇਪਰ ਲੈੱਸ ਭਾਵ ਕੇ ਬਿਨਾਂ ਕਾਗਜ ਤੋਂ ਪੇਸ਼ ਕੀਤਾ ਜਾ ਸਕਦਾ ਹੈ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਲਿਖਿਆ ਕਿ “ਇੱਕ ਖੁਸ਼ਖਬਰੀ ਪੰਜਾਬੀਆਂ ਦੇ ਨਾਮ.., ਮੇਰੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਇਸ ਵਾਰ ਪੰਜਾਬ ਸਰਕਾਰ ਦਾ ਬਜਟ ਕਾਗਜ਼ ਰਹਿਤ ( paper less) ਹੋਵੇਗਾ..ਜਿਸ ਨਾਲ ਖ਼ਜ਼ਾਨੇ ਦੇ ਲਗਭਗ 21 ਲੱਖ ਰੁਪਏ ਬਚਣਗੇ …34 ਟਨ ਕਾਗਜ਼ ਬਚੇਗਾ .. ਮਤਲਬ 814 – 834 ਦੇ ਕਰੀਬ ਦਰੱਖਤ ਬਚਣਗੇ…another step towards E-Governance …”