ਚੰਡੀਗੜ੍ਹ, 10 ਜੁਲਾਈ 2024: ਅੱਜ ਉੱਤਰ ਪ੍ਰਦੇਸ਼ ਦੇ ਉਨਾਓ ਜ਼ਿਲ੍ਹੇ ਦਰਦਾਨਕ ਹਾਦਸਾ ਵਾਪਰਿਆ (Unnao Accident) ਹੈ | ਲਖਨਊ-ਆਗਰਾ ਐਕਸਪ੍ਰੈੱਸਵੇਅ ‘ਤੇ ਬਿਹਾਰ ਤੋਂ ਦਿੱਲੀ ਜਾ ਰਹੀ ਹੈ ਯਾਤਰੀਆਂ ਦੀ ਸਲੀਪਰ ਬੱਸ ਦੀ ਟੈਂਕਰ ਨਾਲ ਭਿਆਨਕ ਟੱਕਰ ਹੋ ਗਈ | ਇਹ ਹਾਦਸਾ ਮੁਜਾਵਰ ਥਾਣਾ ਖੇਤਰ ਦੇ ਪਿੰਡ ਗੜ੍ਹਾ ਦੇ ਸਾਹਮਣੇ ਵਾਪਰਿਆ ਹੈ |
ਹਾਦਸਾ (Unnao Accident) ਇਨ੍ਹਾਂ ਭਿਆਨਕ ਸੀ ਕਿ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ | ਇਸ ਹਾਦਸੇ ‘ਚ ਬੀਬੀਆਂ ਅਤੇ ਬੱਚਿਆਂ ਸਮੇਤ 18 ਯਾਤਰੀਆਂ ਦੀ ਜਾਨ ਚਲੀ ਗਈ ਅਤੇ 20 ਦੇ ਕਰੀਬ ਜ਼ਖਮੀ ਹੋ ਗਏ ਹਨ | ਜਖਮੀਆਂ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ | ਮੌਕੇ ‘ਤੇ ਪਹੁੰਚੀ ਪੁਲਿਸ ਨੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਅਤੇ ਮ੍ਰਿਤਕਾਂ ਦੀ ਸਨਾਖਤ ਕੀਤੀ ਜਾ ਰਹੀ ਹੈ |