July 4, 2024 9:11 pm
Ruchira Kamboj

UNSC: ਡਰੋਨਾਂ ਰਾਹੀਂ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਮੁੱਦੇ ‘ਤੇ ਰੁਚਿਰਾ ਕੰਬੋਜ ਨੇ ਪਾਕਿਸਤਾਨ ਨੂੰ ਘੇਰਿਆ

ਚੰਡੀਗੜ੍ਹ, 11 ਅਪ੍ਰੈਲ 2023: ਸੰਯੁਕਤ ਰਾਸ਼ਟਰ ‘ਚ ਭਾਰਤ ਦੀ ਪ੍ਰਤੀਨਿਧੀ ਰੁਚਿਰਾ ਕੰਬੋਜ (Ruchira Kamboj) ਨੇ ਸੋਮਵਾਰ ਨੂੰ ਪਾਕਿਸਤਾਨ ਦਾ ਨਾਂ ਲਏ ਬਿਨਾਂ ਉਸ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਨੇ ਸੰਯੁਕਤ ਰਾਸ਼ਟਰ ‘ਚ ਗੈਰ-ਕਾਨੂੰਨੀ ਹਥਿਆਰਾਂ ਅਤੇ ਫੌਜੀ ਸਾਜ਼ੋ-ਸਾਮਾਨ ਦੇ ਲੈਣ-ਦੇਣ ਨੂੰ ਰੋਕਣ ‘ਤੇ ਚੱਲ ਰਹੀ ਬਹਿਸ ‘ਚ ਸਿੱਧੇ ਤੌਰ ‘ਤੇ ਪਾਕਿਸਤਾਨ ਨੂੰ ਘੇਰਿਆ। ਰੁਚਿਰਾ ਕੰਬੋਜ ਨੇ ਕਿਹਾ ਕਿ ਭਾਰਤ ਨੂੰ ਸਰਹੱਦ ਪਾਰ ਤੋਂ ਡਰੋਨਾਂ ਰਾਹੀਂ ਹਥਿਆਰਾਂ ਦੀ ਗੈਰ-ਕਾਨੂੰਨੀ ਸਪਲਾਈ ਦੀ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸੰਯੁਕਤ ਰਾਸ਼ਟਰ ਵਿਚ ਭਾਰਤ ਦੇ ਸਥਾਈ ਪ੍ਰਤੀਨਿਧੀ ਨੇ ਪਾਕਿਸਤਾਨ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ, “ਕੁਝ ਦੇਸ਼, ਜਿਨ੍ਹਾਂ ਨੇ ਗੈਰ-ਕਾਨੂੰਨੀ ਹਥਿਆਰਾਂ ਦੇ ਪ੍ਰਸਾਰ ਦਾ ਪੱਖ ਪੂਰਿਆ ਹੈ ਅਤੇ ਅੱਤਵਾਦੀਆਂ ਨਾਲ ਗਠਜੋੜ ਕੀਤਾ ਹੈ, ਉਨ੍ਹਾਂ ਨੂੰ ਇਨ੍ਹਾਂ ਗਲਤ ਕੰਮਾਂ ਲਈ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ।” ਕੰਬੋਜ ਨੇ ਕਿਹਾ ਕਿ ਹਥਿਆਰਾਂ ਅਤੇ ਫੌਜੀ ਸਾਜ਼ੋ-ਸਾਮਾਨ ਦੀ ਗੈਰ-ਕਾਨੂੰਨੀ ਬਰਾਮਦ ਅੰਤਰਰਾਸ਼ਟਰੀ ਨਿਯਮਾਂ ਦੀ ਉਲੰਘਣਾ ਹੈ, ਜਿਸ ਨਾਲ ਭੂ-ਰਾਜਨੀਤਿਕ ਤਣਾਅ ਵੀ ਪੈਦਾ ਹੋ ਸਕਦਾ ਹੈ ਅਤੇ ਇਸ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।