ਚੰਡੀਗੜ੍ਹ, 29 ਜੁਲਾਈ 2024: ਇਲਾਹਾਬਾਦ ਹਾਈ ਕੋਰਟ ਨੇ ਗਾਜ਼ੀਪੁਰ ਦੇ ਸੰਸਦ ਮੈਂਬਰ ਅਫਜ਼ਲ ਅੰਸਾਰੀ (Afzal Ansari) ਦੀ ਕ੍ਰਿਸ਼ਨਾਨੰਦ ਕ.ਤ.ਲ ਕੇਸ ‘ਚ ਦਿੱਤੀ ਸਜ਼ਾ ਰੱਦ ਕਰ ਦਿੱਤੀ ਹੈ। ਇਲਾਹਾਬਾਦ ਹਾਈ ਕੋਰਟ ਨੇ ਅਫਜ਼ਲ ਅੰਸਾਰੀ ਦੀ ਅਪੀਲ ਸਵੀਕਾਰ ਕਰ ਲਈ ਹੈ। ਇਸ ਦੇ ਨਾਲ ਹੀ ਗੈਂਗਸਟਰ ਮਾਮਲੇ ‘ਚ ਵਿਸ਼ੇਸ਼ ਅਦਾਲਤ ਵੱਲੋਂ ਸੁਣਾਈ ਗਈ ਚਾਰ ਸਾਲ ਦੀ ਸਜ਼ਾ ਰੱਦ ਕਰ ਦਿੱਤੀ ਗਈ ਹੈ।
ਹਾਈ ਕੋਰਟ ਦੇ ਇਸ ਫੈਸਲੇ ਨਾਲ ਹੁਣ ਅਫਜ਼ਲ ਦੀ ਪਾਰਲੀਮੈਂਟ ਮੈਂਬਰਸ਼ਿਪ ਬਰਕਰਾਰ ਰਹੇਗੀ। ਇਹ ਫੈਸਲਾ ਜਸਟਿਸ ਸੰਜੇ ਕੁਮਾਰ ਸਿੰਘ ਦੀ ਅਦਾਲਤ ਨੇ ਸੁਣਾਇਆ। ਜ਼ਿਕਰਯੋਗ ਹੈ ਕਿ ਅਫਜ਼ਲ ਅੰਸਾਰੀ ਨੂੰ ਕ੍ਰਿਸ਼ਣਾਨੰਦ ਕ.ਤ.ਲ ਕਾਂਡ ਤੋਂ ਬਾਅਦ ਸ਼ੁਰੂ ਹੋਏ ਗੈਂਗਸਟਰ ਮਾਮਲੇ ‘ਚ ਗਾਜ਼ੀਪੁਰ ਦੀ ਸੰਸਦ ਮੈਂਬਰ ਅਦਾਲਤ ਨੇ ਚਾਰ ਸਾਲ ਦੀ ਸਜ਼ਾ ਸੁਣਾਈ ਸੀ।