July 4, 2024 11:54 pm

UP Elections 2022 : ਭਾਜਪਾ ਨੂੰ ਲੱਗਾ ਵੱਡਾ ਝਟਕਾ, ਇਸ ਵਿਧਾਇਕ ਨੇ ਦਿੱਤਾ ਅਸਤੀਫ਼ਾ

ਚੰਡੀਗੜ੍ਹ, 12 ਜਨਵਰੀ 2022 : ਯੂਪੀ ਦੀ ਸਿਆਸਤ (UP Elections) ਵੀ ਤੇਜ਼ੀ ਨਾਲ ਗਰਮਾਈ ਜਾ ਰਹੀ ਹੈ । ਕੈਬਨਿਟ ਮੰਤਰੀ ਸਵਾਮੀ ਪ੍ਰਸਾਦ ਮੌਰਿਆ ਦੇ ਅਸਤੀਫੇ ਦੇ 24 ਘੰਟਿਆਂ ਦੇ ਅੰਦਰ ਹੀ ਯੋਗੀ ਸਰਕਾਰ ਦੇ ਇੱਕ ਹੋਰ ਮੰਤਰੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਦਾਰਾ ਸਿੰਘ ਚੌਹਾਨ, ਜੋ ਸਰਕਾਰ ਵਿੱਚ ਜੰਗਲਾਤ, ਵਾਤਾਵਰਣ ਅਤੇ ਜ਼ੂਲੋਜੀਕਲ ਪਾਰਕ ਮੰਤਰੀ ਸਨ, ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਯੋਗੀ ਸਰਕਾਰ ਨੇ ਪੱਛੜੇ, ਦੱਬੇ ਕੁਚਲੇ, ਦਲਿਤਾਂ, ਕਿਸਾਨਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਪ੍ਰਤੀ ਅਣਗਹਿਲੀ ਵਾਲਾ ਰਵੱਈਆ ਅਪਣਾਇਆ ਹੋਇਆ ਹੈ।

ਉਨ੍ਹਾਂ ਨੇ ਯੋਗੀ ਸਰਕਾਰ ‘ਤੇ ਦਲਿਤਾਂ ਅਤੇ ਪਿਛੜਿਆਂ ਦੇ ਰਾਖਵੇਂਕਰਨ ਨਾਲ ਖੇਡਣ ਦਾ ਦੋਸ਼ ਵੀ ਲਾਇਆ। ਉਨ੍ਹਾਂ ਆਪਣਾ ਅਸਤੀਫਾ ਰਾਜ ਭਵਨ ਨੂੰ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਮੁਜ਼ੱਫਰਨਗਰ ਦੀ ਮੀਰਾਪੁਰ ਸੀਟ ਤੋਂ ਭਾਜਪਾ ਵਿਧਾਇਕ ਅਵਤਾਰ ਸਿੰਘ ਭਡਾਨਾ ਪਾਰਟੀ ਛੱਡ ਕੇ ਆਰਐਲਡੀ ਵਿੱਚ ਸ਼ਾਮਲ ਹੋ ਗਏ ਸਨ। ਅਵਤਾਰ ਚਾਰ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ। ਬੁੱਧਵਾਰ ਸਵੇਰੇ ਉਨ੍ਹਾਂ ਨੇ ਆਰਐਲਡੀ ਮੁਖੀ ਜਯੰਤ ਚੌਧਰੀ ਨਾਲ ਮੁਲਾਕਾਤ ਕੀਤੀ। ਜਯੰਤ ਨੇ ਇਸ ਦੀ ਤਸਵੀਰ ਵੀ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ।