Site icon TheUnmute.com

ਯੂਪੀ ਸਰਕਾਰ ਨੇ CAA ਵਿਰੁੱਧ ਪ੍ਰਦਰਸ਼ਨਕਾਰੀਆਂ ਖਿਲਾਫ ਵਸੂਲੀ ਨੋਟਿਸ ਲਏ ਵਾਪਸ

CAA

ਚੰਡੀਗੜ੍ਹ 18 ਫਰਵਰੀ 2022: ਯੂਪੀ ਸਰਕਾਰ ਨੇ ਸੀਏਏ (CAA) ਵਿਰੋਧੀ ਪ੍ਰਦਰਸ਼ਨਕਾਰੀਆਂ ਵਿਰੁੱਧ ਵਸੂਲੀ ਨੋਟਿਸ ਵਾਪਸ ਲੈ ਲਏ ਹਨ। ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਇਸ ਮਾਮਲੇ ‘ਚ ਯੂਪੀ ਸਰਕਾਰ ਨੂੰ ਫਟਕਾਰ ਲਗਾਈ ਸੀ । ਸੂਬਾ ਸਰਕਾਰ ਦੁਆਰਾ ਜਨਤਕ ਜਾਇਦਾਦ ਨੂੰ ਹੋਏ ਨੁਕਸਾਨ ਦੇ ਮੱਦੇਨਜ਼ਰ ਇਹ ਕਾਰਵਾਈ ਕੀਤੀ ਗਈ ਸੀ ।

ਯੂਪੀ ਸਰਕਾਰ ਨੇ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਕਿ ਉਸਨੇ 2019 ‘ਚ 274 CAA ਵਿਰੋਧੀ ਪ੍ਰਦਰਸ਼ਨਕਾਰੀਆਂ ਨੂੰ ਉਨ੍ਹਾਂ ਦੁਆਰਾ ਕਥਿਤ ਤੌਰ ‘ਤੇ ਜਨਤਕ ਜਾਇਦਾਦ ਨੂੰ ਹੋਏ ਨੁਕਸਾਨ ਦੀ ਵਸੂਲੀ ਲਈ ਜਾਰੀ ਕੀਤੇ ਨੋਟਿਸ ਵਾਪਸ ਲੈ ਲਏ ਹਨ ਅਤੇ ਉਨ੍ਹਾਂ ਵਿਰੁੱਧ ਕਾਰਵਾਈ ਵੀ ਵਾਪਸ ਲੈ ਲਈ ਗਈ ਹੈ। ਉੱਤਰ ਪ੍ਰਦੇਸ਼ ਸਰਕਾਰ ਦੇ ਵਕੀਲ ਗਰਿਮਾ ਪ੍ਰਸਾਦ ਨੇ ਦੱਸਿਆ ਕਿ ਰਾਜ ਸਰਕਾਰ ਨੇ 14 ਅਤੇ 15 ਜਨਵਰੀ ਨੂੰ ਸਾਰੇ 274 ਨੋਟਿਸ ਵਾਪਸ ਲੈਣ ਦੇ ਹੁਕਮ ਜਾਰੀ ਕੀਤੇ ਹਨ। ਉੱਤਰ ਪ੍ਰਦੇਸ਼ ਸਰਕਾਰ ਨੇ ਨਵੇਂ ਕਾਨੂੰਨ ਤਹਿਤ ਨਵਾਂ ਨੋਟਿਸ ਜਾਰੀ ਕਰਨ ਦੀ ਇਜਾਜ਼ਤ ਮੰਗੀ ਸੀ।

Exit mobile version