ਚੰਡੀਗੜ੍ਹ, 05 ਨਵੰਬਰ 2024: (UP Madarsa Education Act) ਸੁਪਰੀਮ ਕੋਰਟ ਨੇ ਅੱਜ ਵੱਡਾ ਫੈਸਲਾ ਸੁਣਾਇਆ ਹੈ, ਸੁਪਰੀਮ ਕੋਰਟ ਨੇ ਯੂਪੀ ਮਦਰਸਾ ਐਕਟ ਨੂੰ ਸੰਵਿਧਾਨਕ ਕਰਾਰ ਦਿੱਤਾ ਹੈ | ਸੁਪਰੀਮ ਕੋਰਟ ਦੇ ਇਸ ਫੈਸਲੇ ਨਾਲ ਇਲਾਹਾਬਾਦ ਹਾਈ ਕੋਰਟ ਦੇ ਫੈਸਲੇ ਨੂੰ ਪਲਟ ਦਿੱਤਾ ਹੈ।
Read More: Supreme Court: ਸੁਪਰੀਮ ਕੋਰਟ ਨੇ ਨਿੱਜੀ ਜਾਇਦਾਦਾਂ ‘ਤੇ ਕਬਜ਼ੇ ਨੂੰ ਲੈ ਕੇ ਸੁਣਾਇਆ ਵੱਡਾ ਫੈਸਲਾ
ਸੁਪਰੀਮ ਕੋਰਟ ਦਾ ਇਹ ਫੈਸਲਾ ਉੱਤਰ ਪ੍ਰਦੇਸ਼ ਦੀ ਸਰਕਾਰ ਲਈ ਝਟਕਾ ਮੰਨਿਆ ਜਾ ਰਿਹਾ ਹੈ ਹੈ। ਸੁਪਰੀਮ ਕੋਰਟ ਦੇ ਫੈਸਲੇ (UP Madarsa Act) ਨਾਲ ਇਸ ਨਾਲ ਮਦਰੱਸਿਆਂ ‘ਚ ਪੜ੍ਹ ਰਹੇ ਲੱਖਾਂ ਬੱਚਿਆਂ ਨੂੰ ਵੱਡੀ ਰਾਹਤ ਮਿਲੇਗੀ। ਦਰਅਸਲ, ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਫੈਸਲੇ ਨੂੰ ਰੱਦ ਕਰ ਦਿੱਤਾ ਹੈ, ਜਿਸ ‘ਚ ਹਾਈ ਕੋਰਟ ਨੇ ਮਦਰੱਸਾ ਐਕਟ ਨੂੰ ਸੰਵਿਧਾਨ ਦੇ ਖ਼ਿਲਾਫ਼ ਕਰਾਰ ਦਿੱਤਾ ਸੀ।
ਜਿਕਰਯੋਗ ਹੈ ਕਿ ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਦੇ ਫੈਸਲੇ ਨੂੰ ਪਲਟਦਿਆਂ ਸੁਪਰੀਮ ਕੋਰਟ ਨੇ ਯੂਪੀ ਮਦਰਸਾ ਬੋਰਡ ਦੀ ਸੰਵਿਧਾਨਕਤਾ ਨੂੰ ਬਰਕਰਾਰ ਰੱਖਿਆ ਹੈ। ਹਾਲਾਂਕਿ, ਕੁਝ ਵਿਵਸਥਾਵਾਂ ਨੂੰ ਛੱਡ ਕੇ ਅਦਾਲਤ ਨੇ ‘ਉੱਤਰ ਪ੍ਰਦੇਸ਼ ਮਦਰਸਾ ਸਿੱਖਿਆ ਬੋਰਡ ਐਕਟ 2004’ ਦੀ ਸੰਵਿਧਾਨਕ ਵੈਧਤਾ ਨੂੰ ਸਵੀਕਾਰ ਕਰ ਲਿਆ ਹੈ।
ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਸਪੱਸ਼ਟ ਹੋ ਗਿਆ ਹੈ ਕਿ ਐਕਟ ਦਾ ਵੱਡਾ ਹਿੱਸਾ ਕਾਨੂੰਨੀ ਤੌਰ ‘ਤੇ ਜਾਇਜ਼ ਅਤੇ ਸੰਵਿਧਾਨ ਅਨੁਸਾਰ ਹੈ। ਇਸ ਫੈਸਲੇ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਹੈ ਕਿ ਯੂਪੀ ਦੇ ਮਦਰੱਸੇ ਸੁਚਾਰੂ ਢੰਗ ਨਾਲ ਚੱਲਦੇ ਰਹਿਣਗੇ ਅਤੇ ਉਨ੍ਹਾਂ ਦੀ ਸੰਚਾਲਨ ਪ੍ਰਕਿਰਿਆ ਨੂੰ ਕਾਨੂੰਨੀ ਸੁਰੱਖਿਆ ਮਿਲੇਗੀ।
ਦਰਅਸਲ ਅੰਸ਼ੁਮਨ ਸਿੰਘ ਰਾਠੌਰ ਨਾਂ ਦੇ ਵਿਅਕਤੀ ਨੇ ਮਦਰਸਾ ਬੋਰਡ ਐਕਟ ਨੂੰ ਲੈ ਕੇ ਇਲਾਹਾਬਾਦ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਰਾਠੌਰ ਨੇ ਇਸ ਕਾਨੂੰਨ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦਿੱਤੀ ਸੀ। ਹਾਈਕੋਰਟ ਨੇ 22 ਮਾਰਚ ਨੂੰ ਇਸ ‘ਤੇ ਆਪਣਾ ਫੈਸਲਾ ਸੁਣਾਇਆ ਸੀ।
Read More: Breaking: ਅੱਜ ਪਟਿਆਲਾ ਜੇਲ੍ਹ ਤੋਂ ਬਾਹਰ ਆਉਣਗੇ ਆਪ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ
ਹਾਈਕੋਰਟ ਦਾ ਕਹਿਣਾ ਸੀ ਕਿ ਯੂਪੀ ਬੋਰਡ ਆਫ ਮਦਰਸਾ ਐਜੂਕੇਸ਼ਨ ਐਕਟ 2004 (UP Madarsa Act) ‘ਗੈਰ-ਸੰਵਿਧਾਨਕ’ ਹੈ ਅਤੇ ਧਰਮ ਨਿਰਪੱਖਤਾ ਦੇ ਸਿਧਾਂਤ ਦੀ ਉਲੰਘਣਾ ਕਰਦਾ ਹੈ। ਇਸਦੇ ਨਾਲ ਹੀ ਸੂਬਾ ਸਰਕਾਰ ਨੂੰ ਮਦਰੱਸਿਆਂ ‘ਚ ਪੜ੍ਹ ਰਹੇ ਬੱਚਿਆਂ ਨੂੰ ਜਨਰਲ ਸਕੂਲਿੰਗ ਪ੍ਰਣਾਲੀ ‘ਚ ਸ਼ਾਮਲ ਕਰਨ ਦੇ ਆਦੇਸ਼ ਦਿੱਤੇ ਗਏ ਸਨ।
ਇਸਦੇ ਨਾਲ ਹੀ ਕੋਰਟ ਨੇ ਇਹ ਵੀ ਕਿਹਾ ਸੀ ਕਿ ਸਰਕਾਰ ਨੂੰ ਧਾਰਮਿਕ ਸਿੱਖਿਆ ਲਈ ਬੋਰਡ ਬਣਾਉਣ ਜਾਂ ਕਿਸੇ ਵਿਸ਼ੇਸ਼ ਧਰਮ ਲਈ ਸਕੂਲੀ ਸਿੱਖਿਆ ਲਈ ਬੋਰਡ ਬਣਾਉਣ ਦਾ ਅਧਿਕਾਰ ਨਹੀਂ ਹੈ ਪਰ ਸੁਪਰੀਮ ਕੋਰਟ ਨੇ ਇਸ ਫੈਸਲੇ ‘ਤੇ ਰੋਕ ਲਗਾ ਦਿੱਤੀ ਅਤੇ ਹੁਣ ਅੰਤਿਮ ਫੈਸਲਾ ਦਿੰਦੇ ਹੋਏ ਮਦਰੱਸਾ ਐਕਟ ਨੂੰ ਸੰਵਿਧਾਨਕ ਘੋਸ਼ਿਤ ਕੀਤਾ ਗਿਆ ਹੈ। ਸੀਜੇਆਈ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਦੇ ਤਿੰਨ ਜੱਜਾਂ ਦੀ ਬੈਂਚ ਨੇ ਕਿਹਾ ਕਿ ਇਹ ਸਹੀ ਨਹੀਂ ਸੀ ।