June 30, 2024 5:12 am
Akhilesh Yadav

UP News: ਅਖਿਲੇਸ਼ ਯਾਦਵ ਨੇ ਕਰਹਲ ਵਿਧਾਨ ਸਭਾ ਸੀਟ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ, 12 ਜੂਨ 2024: ਉੱਤਰ ਪ੍ਰਦੇਸ਼ ‘ਚ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ (Akhilesh Yadav) ਹੁਣ ਕੇਂਦਰੀ ਰਾਜਨੀਤੀ ਕਰਨਗੇ। ਉਨ੍ਹਾਂ ਨੇ ਕਰਹਲ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ।

ਅਖਿਲੇਸ਼ (Akhilesh Yadav) ਕਨੌਜ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਇਸ ਤੋਂ ਬਾਅਦ ਉਨ੍ਹਾਂ ਨੂੰ ਇਕ ਸੀਟ ਤੋਂ ਅਸਤੀਫਾ ਦੇਣਾ ਪਿਆ, ਇਸ ਲਈ ਉਨ੍ਹਾਂ ਨੇ ਕਰਹਲ ਸੀਟ ਛੱਡ ਦਿੱਤੀ। ਵਿਧਾਨ ਸਭਾ ਦੇ ਪ੍ਰਮੁੱਖ ਸਕੱਤਰ ਪ੍ਰਦੀਪ ਦੂਬੇ ਮੁਤਾਬਕ ਇਹ ਅਸਤੀਫਾ ਮਿਲ ਗਿਆ ਹੈ। ਸਵੀਕ੍ਰਿਤੀ ਦੀ ਪ੍ਰਕਿਰਿਆ ਛੇਤੀ ਹੀ ਪੂਰੀ ਕਰ ਲਈ ਜਾਵੇਗੀ।

ਇਸ ਤੋਂ ਪਹਿਲਾਂ ਸਪਾ ਵਿਧਾਇਕ ਲਾਲਜੀ ਵਰਮਾ ਨੇ ਵੀ ਅਸਤੀਫਾ ਦੇ ਦਿੱਤਾ ਸੀ। ਲਾਲਜੀ ਵਰਮਾ ਵੀ ਲੋਕ ਸਭਾ ਮੈਂਬਰ ਚੁਣੇ ਗਏ ਹਨ। ਇਸ ਤੋਂ ਇਲਾਵਾ ਫੈਜ਼ਾਬਾਦ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚੁਣੇ ਗਏ ਅਵਧੇਸ਼ ਪ੍ਰਸਾਦ ਨੇ ਵੀ ਵਿਧਾਨ ਸਭਾ ਤੋਂ ਅਸਤੀਫਾ ਦੇ ਦਿੱਤਾ ਹੈ।