ਚੰਡੀਗੜ੍ਹ, 11 ਦਸੰਬਰ 2023: ਅੱਜ ਸੁਪਰੀਮ ਕੋਰਟ ‘ਚ ਹੋਈ ਸੁਣਵਾਈ ਦੌਰਾਨ ਜੰਮੂ-ਕਸ਼ਮੀਰ ‘ਚ ਧਾਰਾ 370 (Article 370) ਹਟਾਉਣ ਦਾ ਫੈਸਲਾ ਬਰਕਰਾਰ ਰੱਖਿਆ ਹੈ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਧਾਰਾ 370 ਨੂੰ ਰੱਦ ਕਰਨ ਬਾਰੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਇਤਿਹਾਸਕ ਫ਼ੈਸਲਾ ਕਰਾਰ ਦਿੱਤਾ ਹੈ | ਉਨ੍ਹਾਂ ਨੇ ਕਿਹਾ ਕਿ ਅੱਜ ਦਾ ਫ਼ੈਸਲਾ ਸਿਰਫ਼ ਇਕ ਕਾਨੂੰਨੀ ਫ਼ੈਸਲਾ ਨਹੀਂ ਹੈ, ਇਹ ਇਕ ਉਮੀਦ ਦੀ ਕਿਰਨ, ਇਕ ਸੁਨਹਿਰੇ ਭਵਿੱਖ ਦਾ ਵਾਅਦਾ ਅਤੇ ਇਕ ਪ੍ਰਮਾਣ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਜੰਮੂ, ਕਸ਼ਮੀਰ ਅਤੇ ਲੱਦਾਖ ਵਿੱਚ ਸਾਡੀਆਂ ਭੈਣਾਂ ਅਤੇ ਭਰਾਵਾਂ ਲਈ ਉਮੀਦ, ਤਰੱਕੀ ਅਤੇ ਏਕਤਾ ਦਾ ਇੱਕ ਸ਼ਾਨਦਾਰ ਐਲਾਨ ਹੈ।”
ਪ੍ਰਧਾਨ ਮੰਤਰੀ ਮੋਦੀ ਨੇ ਅੱਗੇ ਕਿਹਾ, “ਅਦਾਲਤ ਨੇ ਆਪਣੇ ਡੂੰਘੇ ਗਿਆਨ ਨਾਲ, ਏਕਤਾ ਦੇ ਉਸ ਤੱਤ ਨੂੰ ਮਜ਼ਬੂਤ ਕੀਤਾ ਹੈ | ਜਿਸ ਨੂੰ ਅਸੀਂ ਭਾਰਤੀ ਹੋਣ ਦੇ ਨਾਤੇ ਕਦਰ ਕਰਦੇ ਹਾਂ। ਮੈਂ ਜੰਮੂ, ਕਸ਼ਮੀਰ ਅਤੇ ਲੱਦਾਖ ਦੇ ਲੋਕਾਂ ਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਤੁਹਾਡੇ ਸੁਪਨਿਆਂ ਨੂੰ ਪੂਰਾ ਕਰਨ ਲਈ ਸਾਡੀ ਵਚਨਬੱਧਤਾ ਅਟੁੱਟ ਹੈ। ਅਸੀਂ ਇਹ ਸੁਨਿਸ਼ਚਿਤ ਕਰਨ ਲਈ ਵਚਨਬੱਧ ਹਾਂ ਕਿ ਤਰੱਕੀ ਦੇ ਲਾਭ ਨਾ ਸਿਰਫ਼ ਤੁਹਾਡੇ ਤੱਕ ਪਹੁੰਚੇ, ਸਗੋਂ ਸਾਡੇ ਸਮਾਜ ਦੇ ਸਭ ਤੋਂ ਕਮਜ਼ੋਰ ਅਤੇ ਹਾਸ਼ੀਏ ‘ਤੇ ਰਹਿ ਗਏ ਵਰਗਾਂ ਤੱਕ ਵੀ ਪਹੁੰਚੇ |